Tuesday, July 23, 2024
spot_img
ਘਰ ਦੇPunjabਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਵਾਲੇ ਸਾਫਟਵੇਅਰ ਦੇ ਨਿਯਮਾਂ ਨੇ ਜੰਗਲਾਤ ਕਾਮਿਆਂ...

ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਵਾਲੇ ਸਾਫਟਵੇਅਰ ਦੇ ਨਿਯਮਾਂ ਨੇ ਜੰਗਲਾਤ ਕਾਮਿਆਂ ਦੇ ਅਰਮਾਨਾਂ ‘ਤੇ ਫੇਰਿਆ ਝਾੜੂ

ਚੰਡੀਗੜ੍ਹ, 7 ਅਗਸਤ 2023: ਆਮ ਆਦਮੀ ਪਾਰਟੀ ਵੱਲੋਂ ਵੱਖ ਵੱਖ ਵਿਭਾਗਾਂ ਦੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਦੇ ਐਲਾਨਾਂ ਉਪਰ ਝਾੜੂ ਫਿਰਦਾ ਨਜ਼ਰ ਆ ਰਿਹਾ ਹੈ। ਪੱਕੇ ਕਰਨ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਅਣਪੜ੍ਹ ਵਿਅਕਤੀ, ਅਤੇ 58 ਸਾਲ ਤੋਂ ਵੱਧ ਉਮਰ ਵਾਲੇ ਦਿਹਾੜੀਦਾਰ ਕਾਮਿਆਂ ਲਈ ਕੋਈ ਥਾਂ ਨਹੀਂ ਹੈ। ਜਿਸ ਦਾ ਸਿੱਧਾ ਅਸਰ ਜੰਗਲਾਤ ਵਿਭਾਗ ਵਿਚ ਪਿਛਲੇ 20 ਸਾਲਾਂ ਤੋਂ ਪੱਕਾ ਹੋਣ ਦੀ ਉਡੀਕ ਕਰ ਰਹੇ ਕਾਮਿਆਂ ਤੇ ਪਿਆ ਹੈ।

ਅੱਜ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਦਾ ਇੱਕ ਵਫਦ ਰਛਪਾਲ ਸਿੰਘ ਯੋਧਾ ਨਗਰੀ, ਅਤੇ ਮੁਲਾਜ਼ਮ ਆਗੂ ਅਮਰਜੀਤ ਸ਼ਾਸਤਰੀ ਦੀ ਅਗਵਾਈ ਹੇਠ ਜੰਗਲਾਤ ਤੇ ਵਣ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂ ਚੱਕ ਨੂੰ ਮਿਲਿਆ। ਆਗੂਆਂ ਨੇ ਜੰਗਲਾਤ ਵਿਭਾਗ ਵਿਚ ਕੱਚੇ ਵਰਕਰਾਂ ਨੂੰ ਪੱਕਾ ਕਰਨ ਵਿਚ ਆ ਰਹੀਆਂ ਸਮੱਸਿਆਵਾਂ ਵੱਲ ਦਿਵਾਇਆ। ਵਿਭਾਗ ਵਲੋਂ ਜਿਸ ਸਾਫਟਵੇਅਰ ਰਾਹੀਂ ਵਰਕਰਾਂ ਨੂੰ ਪੱਕਾ ਕਰਨ ਲਈ ਸੂਚਨਾਵਾਂ ਇਕਠੀਆਂ ਕੀਤੀਆਂ ਜਾ ਰਹੀਆਂ ਹਨ ਉਸ ਅਨੁਸਾਰ ਅਣਪੜ੍ਹ ਕਾਮੇ ਅਤੇ 58 ਸਾਲ ਤੋਂ ਵੱਧ ਉਮਰ ਵਾਲੇ ਪੱਕਾ ਨਹੀਂ ਕੀਤੇ ਜਾ ਸਕਦੇ ਹਨ। ਇਸ ਤਰ੍ਹਾਂ 1500 ਦੇ ਲੱਗਭਗ ਕਾਮੇ ਬਾਕੀ ਸਾਰੀਆਂ ਸ਼ਰਤਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਪੱਕਾ ਨਹੀਂ ਹੋ ਸਕਦੇ। ਬਹੁਤ ਸਾਰੇ ਵਰਕਰਾਂ ਦਾ ਸੀਨੀਆਰਤਾ ਸੂਚੀ ਵਿਚ ਵਾਰ ਵਾਰ ਬੇਨਤੀ ਕਰਨ ਦੇ ਸਰਵਿਸ ਵਿਚ ਰਿਕਾਰਡ ਸ਼ਾਮਲ ਨਹੀਂ ਕੀਤਾ ਜਾ ਰਿਹਾ। ਇਸ ਸਬੰਧੀ ਮੰਤਰੀ ਜੀ ਨੇ ਮਹਿਕਮੇ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਇਸ ਦਾ ਹੱਲ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਸਾਫਟਵੇਅਰ ਵਿੱਚ ਆਈਆਂ ਤਰੁੱਟੀਆਂ ਦੂਰ ਕਰਨ ਲਈ ਵਿਭਾਗ ਦੇ ਮੁਖੀ ਚੀਫ ਸੈਕਟਰੀ ਨਾਲ ਮੀਟਿੰਗ ਕਰ ਰਹੇ ਹਨ। ਗੁਰਦਾਸਪੁਰ ਦੇ ਅਲੀਵਾਲ ਵਣ ਰੇਂਜ, ਕਾਦੀਆਂ ਵਣ ਰੇਂਜ ਵਿਚ ਵਰਕਰਾਂ ਨੂੰ ਪਿਛਲੇ ਚਾਰ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਦਾ ਮੁੱਦਾ ਗੰਭੀਰਤਾ ਨਾਲ ਉਠਾਇਆ ਗਿਆ, ਜਿਸ ਲਈ ਵਣਮੰਡਲ ਅਫਸਰ ਗੁਰਦਾਸਪੁਰ ਨੂੰ ਤੁਰੰਤ ਹੱਲ ਕਰਨ ਦੇ ਮੌਕੇ ਤੇ ਆਦੇਸ਼ ਦਿੱਤੇ ਗਏ। ਜਥੇਬੰਦੀ ਦੇ ਰਹਿੰਦੇ ਮਾਮਲਿਆਂ ਵਾਰੇ ਚੰਡੀਗੜ੍ਹ ਮੀਟਿੰਗ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਸ਼ਵਨੀ ਸ਼ਰਮਾ ਕਲਾਨੌਰ, ਰਦਬਲਵੀਰ ਸਿੰਘ, ਦਵਿੰਦਰ ਸਿੰਘ, ਹਰਦੇਵ ਸਿੰਘ, ਗੁਰਦੀਪ ਸਿੰਘ, ਗੁਲਜ਼ਾਰ ਸਿੰਘ, ਕੁੰਨਣ ਸਿੰਘ, ਪ੍ਰਤਾਪ ਸਿੰਘ, ਸਰਦੂਲ ਸਿੰਘ, ਝਿਰਮਿਲ ਸਿੰਘ ਹਾਜ਼ਰ ਸਨ।

ਸੰਬੰਧਿਤ ਲੇਖ

ਕੋਈ ਜਵਾਬ ਛੱਡਣਾ

ਕਿਰਪਾ ਕਰਕੇ ਆਪਣੀ ਟਿੱਪਣੀ ਦਰਜ ਕਰੋ!
ਕਿਰਪਾ ਕਰਕੇ ਇੱਥੇ ਆਪਣਾ ਨਾਮ ਦਰਜ ਕਰੋ

- Advertisment -spot_img

ਸਭ ਤੋਂ ਮਸ਼ਹੂਰ

ਹਾਲੀਆ ਟਿੱਪਣੀਆਂ