Saturday, May 4, 2024
spot_img
ਘਰ ਦੇReligiousਵੰਡ ਦੋਰਾਨ ਮਾਰੇ ਗਏ 10 ਲੱਖ ਪੰਜਾਬੀਆਂ ਨੂੰ ਵੀ ਦਿੱਤੀ ਜਾਣੀ ਚਾਹੀਦੀ...

ਵੰਡ ਦੋਰਾਨ ਮਾਰੇ ਗਏ 10 ਲੱਖ ਪੰਜਾਬੀਆਂ ਨੂੰ ਵੀ ਦਿੱਤੀ ਜਾਣੀ ਚਾਹੀਦੀ ਹੈ ਸ਼ਰਧਾਂਜਲੀ : ਗਿਆਨੀ ਹਰਪ੍ਰੀਤ ਸਿੰਘ

ਗੁਰਦਾਸਪੁਰ , 21ਅਗਸਤ 2023 : ਡੇਰਾ ਬਾਬਾ ਨਾਨਕ ਵਿਖੇ 1947 ਦੀ ਵੰਡ ਮੌਕੇ ਮਾਰੇ ਗਏ 10 ਲੱਖ ਪੰਜਾਬੀਆਂ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਬਾਬਾ ਸਿੱਧ ਸੋਹ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਇਸ ਅਰਦਾਸ ਬੇਨਤੀ ਵਿੱਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤਖਤ ਸ਼੍ਰੀ ਦਮਦਮਾ ਸਾਹਿਬ,ਸਿੱਖ ਜਥੇਬੰਦੀਆਂ ਤੋਂ ਇਲਾਵਾ ਵੱਖ ਵੱਖ ਧਰਮਾਂ ਦੇ ਨੁਮਾਇੰਦੇ, ਸਮਾਜਿਕ ਸੰਸਥਾਂਵਾਂ, ਰਾਜਨੀਤਕ ਪਾਰਟੀਆਂ ਦੇ ਆਗੂਆਂ ਤੋਂ ਇਲਾਵਾ ਪੰਜਾਬ ਸਰਕਾਰ ਦੇ ਅਹੁਦੇਦਾਰ ਸ਼ਾਮਿਲ ਹੋਏ।ਸ੍ਰੀ ਕਰਤਾਰਪੁਰ ਕੌਰੀਡੋਰ ਡੇਰਾ ਬਾਬਾ ਨਾਨਕ ਦਰਸ਼ਨ ਸਥੱਲ ਤੋਂ 47 ਦੀ ਵੱਡ ਮੌਕੇ ਮਾਰੇ ਗਏ ਪੰਜਾਬੀਆਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਬੇਨਤੀ ਕੀਤੀ ਗਈ। ਸਿੰਘ ਸਾਹਿਬ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਦੋਵਾਂ ਦੇਸ਼ਾਂ ਦੀ ਅਜਾਦੀ ਮੌਕੇ ਮਨਾਏ ਜਾਂਦੇ ਜਸ਼ਨਾਂ ਦੌਰਾਨ 10 ਲੱਖ ਮਾਰੇ ਗਏ ਤੇ ਲੱਖਾਂ ਦੀ ਤਾਦਾਦ ਵਿਚ ਉੱਜੜ ਗਏ ਪੰਜਾਬੀਆਂ ਦੀ ਵੀ ਯਾਦ ਮਨਾਈ ਜਾਵੇ ਤੇ ਚੇਤਾ ਰੱਖਿਆ ਜਾਵੇ ਕਿ 1947 ਦੀ ਅਜਾਦੀ ਮੌਕੇ ਪੰਜਾਬ ਨੂੰ ਟੋਟੋ ਕਰਕੇ ਬੁਰੀ ਤਰ੍ਹਾਂ ਉਜਾੜ ਦਿੱਤਾਗਿਆ ਸੀ।

ਉਹਨਾਂ ਕਿਹਾ ਕਿ ਇਹ ਅਰਦਾਸ ਜਿਥੇ ਅਕਾਲਪੁਰਖ ਅੱਗੇ ਦੋਵਾਂ ਪੰਜਾਬਾਂ ਦੇ ਹੱਕ ਵਿੱਚ ਕੀਤੀ ਗਈ ਹੈ ਤੇ ਉਥੇ ਭਾਰਤ ਅਤੇ ਪਾਕਿਸਤਾਨ ਦੋਵਾਂ ਸਰਕਾਰਾਂ ਨੂੰ ਆਪਦੀਆਂ ਪਾਰਲੀਮੈਂਟਾਂ ਵਿਚ 1947 ਦੀ ਹਿੰਸਾ ਅਤੇ ਪੰਜਾਬ ਦੇ ਉਜਾੜੇ ਲਈ ਸ਼ੌਕ ਮਤਾ ਪਾਉਣ ਦੀ ਮੰਗ ਕੀਤੀ ਗਈ ਹੈ।ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਹਿੰਦੁਸਤਾਨ ਅਤੇ ਪਾਕਿਸਤਾਨ ਸਰਕਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੋ ਵੀ ਲਾਂਘੇ ਅਤੇ ਕਠਿਨ ਸ਼ਰਤਾਂ ਲਗਾਈਆਂ ਹਨ ਉਨ੍ਹਾਂ ਨੂੰ ਹਟਾ ਕੇ ਆਧਾਰ ਕਾਰਡ ਵਿਧੀ ਰਾਹੀਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਤੇ ਜਿਸ ਤਰ੍ਹਾਂ ਸਾਡੇ ਹਿੰਦੁਸਤਾਨ ਦੇ ਸ਼ਰਧਾਲੂ ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਰਸ਼ਨ ਕਰਨ ਜਾਂਦੇ ਹਨ, ਉਸੇ ਤਰ੍ਹਾਂ ਹਿੰਦੋਸਤਾਨ ਦੀ ਗੌਰਮੈਂਟ ਨੂੰ ਵੀ ਚਾਹੀਦਾ ਹੈ ਕਿ ਜੋ ਪਾਕਿਸਤਾਨੀ ਸਿੱਖ ਸ਼ਰਧਾਲੂ ਡੇਰਾ ਬਾਬਾ ਨਾਨਕ ਵਿੱਚ ਬਣੇ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਇਜਾਜ਼ਤ ਦਿੱਤੀ ਜਾਵੇ।

ਸੰਬੰਧਿਤ ਲੇਖ

ਕੋਈ ਜਵਾਬ ਛੱਡਣਾ

ਕਿਰਪਾ ਕਰਕੇ ਆਪਣੀ ਟਿੱਪਣੀ ਦਰਜ ਕਰੋ!
ਕਿਰਪਾ ਕਰਕੇ ਇੱਥੇ ਆਪਣਾ ਨਾਮ ਦਰਜ ਕਰੋ

- Advertisment -spot_img

ਸਭ ਤੋਂ ਮਸ਼ਹੂਰ

ਹਾਲੀਆ ਟਿੱਪਣੀਆਂ