Saturday, May 4, 2024
spot_img
ਘਰ ਦੇReligiousਬਾਗੀ ਹਰਿਆਣਾ ਕਮੇਟੀ ਦੀ ਇਕੱਤਰਤਾ 'ਤੇ ਜਥੇਦਾਰ ਅਕਾਲ ਤਖ਼ਤ ਨੇ ਲਾਈ ਰੋਕ

ਬਾਗੀ ਹਰਿਆਣਾ ਕਮੇਟੀ ਦੀ ਇਕੱਤਰਤਾ ‘ਤੇ ਜਥੇਦਾਰ ਅਕਾਲ ਤਖ਼ਤ ਨੇ ਲਾਈ ਰੋਕ

ਅੰਮ੍ਰਿਤਸਰ, 25 ਅਗਸਤ 2023 – ਅੱਜ ਮਿਤੀ 25 ਅਗਸਤ 2023 ਨੂੰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਹਰਿਆਣਾ ਸਿੱਖ  ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਿਤੀ 14 ਅਗਸਤ 2023 ਨੂੰ ਗੁਰਦੁਆਰਾ ਪਾ ਅਠਵੀਂ ਪੰਜੋਖੜਾ ਸਾਹਿਬ ਵਿਖੇ ਹੋਈ ਇਕੱਤਰਤਾ ਵਿਚ ਬਹੁਤ ਹੀ ਨਿੰਦਣਯੋਗ ਘਟਨਾ ਵਾਪਰੀ, ਇਸ ਦੌਰਾਨ ਹਾਜਰ ਪ੍ਰਬੰਧਕ/ਮੈਂਬਰਾਂ ਵੱਲੋਂ ਇੱਕ-ਦੂਜੇ ਨਾਲ ਗਾਲੀ ਗਲੋਚ ਕੀਤਾ ਗਿਆ।

ਜਿਸ ਨੂੰ ਲੈ ਕੇ ਸੰਸਾਰ ਭਰ ਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਅਤੇ ਬਹੂਤਾਤ ਸਿੱਖ ਸੰਗਤਾਂ ਵੱਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਫੋਨ ਅਤੇ ਲਿਖਤੀ ਸ਼ਿਕਾਇਤਾਂ ਪੁੱਜੀਆਂ ਹਨ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਅਤੇ ਗੁਰਵਿੰਦਰ ਸਿੰਘ ਜਨਰਲ ਸਕੱਤਰ, ਹਰਪ੍ਰੀਤ ਸਿੰਘ, ਗੁਰਬਖਸ਼ ਸਿੰਘ ਆਦਿ ਮੈਂਬਰਾਂ ਵੱਲੋਂ ਲਿਖਤੀ ਅਤੇ ਹੋਰ ਮੈਂਬਰਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਇਸ ਸਬੰਧੀ ਦਰਖਾਸਤਾਂ ਦਿੱਤੀਆਂ ਹਨ।

ਸਿੰਘ ਸਾਹਿਬ ਜੀ ਦੁਆਰਾ ਇਸ ਸਾਰੇ ਮਸਲੇ ‘ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਹੋਇਆਂ ਸਾਰੇ ਮੈਂਬਰਾਂ ਨੂੰ ਹਦਾਇਤ ਕੀਤੀ ਹੈ ਕਿ ਜਦ ਤੀਕ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਚਾਰ ਅਧੀਨ ਹੈ ਤੱਦ ਤੀਕ ਰੂਟੀਨ ਦੇ ਕੰਮ-ਕਾਜ ਨੂੰ ਛੱਡਦਿਆਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪ੍ਰਬੰਧਕੀ ਇਕੱਤਰਤਾਵਾਂ ‘ਤੇ ਰੋਕ ਲਗਾਈ ਜਾਂਦੀ ਹੈ ਅਤੇ ਨਾਲ ਹੀ ਸਮੂਹ ਅਹੁਦੇਦਾਰ ਅਤੇ ਮੈਂਬਰਾਂ ਨੂੰ ਹਦਾਇਤ ਕੀਤੀ ਹੈ ਕਿ ਕੋਈ ਵੀ ਮੈਂਬਰ ਅਖਬਾਰ ਅਤੇ ਸੋਸ਼ਲ ਮੀਡੀਆ ਰਾਹੀਂ ਇੱਕ-ਦੂਜੇ ਉਪਰ ਦੂਸ਼ਨਬਾਜੀ ਨਾ ਕਰੇ।

ਸਿੰਘ ਸਾਹਿਬ ਨੇ ਕਿਹਾ ਕਿ ਜਲਦ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇੱਕ ਸਬ-ਕਮੇਟੀ ਦਾ ਗੱਠਨ ਕੀਤਾ ਜਾ ਰਿਹਾ ਹੈ, ਜੋ ਸਾਰੇ ਮਾਮਲੇ ਦੀ ਜਾਂਚ ਪੜਤਾਲ ਕਰਕੇ ਰਿਪੋਰਟ ਸ੍ਰੀ  ਅਕਾਲ ਤਖ਼ਤ ਸਾਹਿਬ ਵਿਖੇ ਭੇਜੇਗੀ। ਜਿਸ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਵਿਚਾਰ ਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

 ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪ੍ਰਬੰਧਕੀ ਇਕੱਤਰਤਾਵਾਂ ‘ਤੇ ਰੋਕ ਲਾਉਣ ਤੋਂ ਬਾਅਦ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਇਕ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਈ ਲਿਆ ਗਿਆ ਇਹ ਫੈਸਲਾ ਪੱਖਪਾਤੀ ਹੈ ਪਰ ਫਿਰ ਵੀ ਅਸੀਂ ਇਸ ਫੈਸਲੇ ਨੂੰ ਮੰਨਾਂਗੇ। 

ਸੰਬੰਧਿਤ ਲੇਖ

ਕੋਈ ਜਵਾਬ ਛੱਡਣਾ

ਕਿਰਪਾ ਕਰਕੇ ਆਪਣੀ ਟਿੱਪਣੀ ਦਰਜ ਕਰੋ!
ਕਿਰਪਾ ਕਰਕੇ ਇੱਥੇ ਆਪਣਾ ਨਾਮ ਦਰਜ ਕਰੋ

- Advertisment -spot_img

ਸਭ ਤੋਂ ਮਸ਼ਹੂਰ

ਹਾਲੀਆ ਟਿੱਪਣੀਆਂ