Tuesday, July 23, 2024
spot_img
ਘਰ ਦੇEducationਯੂਨੀਵਰਸਿਟੀ ਕਾਲਜ ਜੈਤੋ ਵਿਖੇ ਸ਼ਹੀਦ ਭਗਤ ਸਿੰਘ ਦੇ 116 ਵੇਂ ਜਨਮ ਦਿਹਾੜੇ...

ਯੂਨੀਵਰਸਿਟੀ ਕਾਲਜ ਜੈਤੋ ਵਿਖੇ ਸ਼ਹੀਦ ਭਗਤ ਸਿੰਘ ਦੇ 116 ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵਿਚਾਰ-ਚਰਚਾ ਕਾਰਵਾਈ

ਜੈਤੋ,28 ਸਤੰਬਰ 2023- ਯੂਨੀਵਰਸਿਟੀ ਕਾਲਜ ਜੈਤੋ ਵਿਖੇ ਸ਼ਹੀਦ ਭਗਤ ਸਿੰਘ ਦੇ 116 ਵੇ ਜਨਮ ਦਿਹਾੜੇ ਨੂੰ ਸਮਰਪਿਤ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਵਿਦਿਆਰਥੀਆਂ ਅਤੇ ਪੀ. ਐੱਸ. ਯੂ. (ਸ਼ਹੀਦ ਰੰਧਾਵਾ) ਵੱਲੋਂ ਕਾਲਜ ਇੰਚਾਰਜ ਪ੍ਰੋ. ਸ਼ਿਲਪਾ ਕਾਂਸਲ ਦੀ ਅਨੁਮਤੀ ਹੇਠ ਵਿਚਾਰ – ਚਰਚਾ ਕਰਵਾਈ ਗਈ। ਵਿਚਾਰ- ਚਰਚਾ ਵਿੱਚ ਸੰਬੋਧਨ ਕਰਦੇ ਹੋਏ ਪੰਜਾਬੀ ਵਿਭਾਗ ਦੇ ਮੁਖੀ ਡਾ. ਪਰਮਿੰਦਰ ਸਿੰਘ ਤੱਗੜ ਅਤੇ ਪ੍ਰੋ. ਰੁਪਿੰਦਰਪਾਲ ਸਿੰਘ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਵਿਚਾਰਧਾਰਾ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਆਪਣਾ ਸਾਰਾ ਜੀਵਨ ਲੋਕਾਂ ਦੀ ਮੁਕਤੀ ਦੇ ਲੇਖੇ ਲਾਇਆ ਹੈ। ਸਾਰੀ ਜ਼ਿੰਦਗੀ ਆਪਣੇ ਨਿੱਜੀ ਸੁਖ ਅਰਾਮ ਛੱਡ ਕੇ ਸੰਘਰਸ਼ਾਂ ਦੇ ਲੇਖੇ ਲਾਈ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਚਾਚਾ ਅਜੀਤ ਸਿੰਘ ਤੋਂ ਪ੍ਰਭਾਵਿਤ ਹੋਇਆ ਅਤੇ ਉਨ੍ਹਾਂ ਦੀ ਵਿਚਾਰਧਾਰਾ ਨੂੰ ਅੱਗੇ ਵਧਾਇਆ। ਉਹਨਾਂ ਕਿਹਾ ਉਹ ਆਖ਼ਰੀ ਸਾਹ ਤੱਕ ਕਿਤਾਬਾਂ ਪੜ੍ਹਨ ਦਾ ਸ਼ੌਕੀਨ ਰਿਹਾ। ਜੇਲ੍ਹ ਦੇ ਆਖ਼ਰੀ ਦਿਨਾਂ ਵਿਚ ਫਾਂਸੀ ਦੇ ਤਖ਼ਤੇ ਤੱਕ ਕਿਤਾਬ ਪੜ੍ਹਦਾ ਰਿਹਾ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਆਪਣੇ ਸਮੇਂ ਦਾ ਇਕ ਬਹੁਤ ਵੱਡਾ ਵਿਦਵਾਨ ਤੇ ਲੋਕਪ੍ਰਿਯ ਰਿਹਾ ਹੈ। ਅੱਜ ਵੀ ਨੌਜਵਾਨ ਪੀੜ੍ਹੀ ਨੂੰ ਉਸਦੇ ਵਿਚਾਰਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਵਿਦਿਆਰਥੀਆਂ ਨੂੰ ਆਪਣੇ ਵਿਦਿਆਰਥੀ ਜੀਵਨ ਦੇ ਨਾਲ-ਨਾਲ ਸਮਾਜ ਪ੍ਰਤੀ ਵੀ ਸਰੋਕਾਰ ਰੱਖਣੇ ਚਾਹੀਦੇ ਹਨ। ਪੀ.ਐੱਸ. ਯੂ. (ਸ਼ਹੀਦ ਰੰਧਾਵਾ) ਦੇ ਵਿਦਿਆਰਥੀ ਆਗੂ ਰਣਜੀਤ ਬਿਸ਼ਨੰਦੀ ਅਤੇ ਰਵਿੰਦਰ ਸੇਵੇਵਾਲਾ ਨੇ ਭਗਤ ਸਿੰਘ ਦੇ ਸਮੇਂ ਤੇ ਸੰਸਾਰ ਅਤੇ ਭਾਰਤ ਦੀ ਕੁੱਲ ਹਾਲਤ ਬਾਰੇ ਦੱਸਿਆ ਕਿ ਭਗਤ ਸਿੰਘ ਆਪਣੇ ਸਮੇਂ ਦੀਆਂ ਹਾਲਤਾਂ ਦੀ ਪੈਦਾਇਸ਼ ਸੀ। ਉਹ ਰੂਸ ਦੀ ਕ੍ਰਾਂਤੀ ਤੋਂ ਪ੍ਰਭਾਵਿਤ ਹੋ ਕੇ ਭਾਰਤ ਵਿਚ ਇਨਕਲਾਬ ਕਰਨਾ ਚਾਹੁੰਦਾ ਸੀ।ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਅੰਗਰੇਜ਼ ਸਾਮਰਾਜ ਦੇ ਖਿਲਾਫ਼ ਲੜਿਆ ਅਤੇ ਉਸ ਨੇ ਲੋਕਾਂ ਨੂੰ ਕੌਮੀ ਮੁਕਤੀ ਲਈ ਜੂਝਣ ਦਾ ਸੱਦਾ ਦਿੱਤਾ। ਅੱਜ ਦੀ ਨੌਜਵਾਨ ਪੀੜ੍ਹੀ ਨੂੰ ਭਗਤ ਸਿੰਘ ਦੇ ਵਿਚਾਰਾਂ ਤੋਂ ਪ੍ਰੇਰਨਾ ਲੈ ਕੇ ਆਪਣੇ ਹੀ ਦੇਸ਼ ਵਿਚ ਰਹਿ ਕੇ ਸੰਘਰਸ਼ ਕਰਨਾ ਚਾਹੀਦਾ ਹੈ। ਸਮਾਗਮ ਦੌਰਾਨ ਹਰਦੀਪ ਕੌਰ ਵੱਲੋਂ ਕਵਿਤਾ ਅਤੇ ਚਾਂਦਨੀ ਵੱਲੋਂ ਗੀਤ ਪੇਸ਼ ਕੀਤਾ ਗਿਆ। ਧੰਨ ਸਿੰਘ ਕਰੀਰਵਾਲੀ ਵੱਲੋਂ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਨਿਭਾਈ ਗਈ। ਸਮਾਗਮ ਵਿੱਚ ਵਿਦਿਆਰਥੀਆਂ ਤੋਂ ਇਲਾਵਾ ਡਾ. ਹਲਵਿੰਦਰ ਸਿੰਘ, ਡਾ. ਗੁਰਬਿੰਦਰ ਕੌਰ, ਡਾ. ਜਸਵਿੰਦਰ ਕੌਰ ਅਤੇ ਡਾ. ਰਮਨਦੀਪ ਕੌਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ।

ਸੰਬੰਧਿਤ ਲੇਖ

ਕੋਈ ਜਵਾਬ ਛੱਡਣਾ

ਕਿਰਪਾ ਕਰਕੇ ਆਪਣੀ ਟਿੱਪਣੀ ਦਰਜ ਕਰੋ!
ਕਿਰਪਾ ਕਰਕੇ ਇੱਥੇ ਆਪਣਾ ਨਾਮ ਦਰਜ ਕਰੋ

- Advertisment -spot_img

ਸਭ ਤੋਂ ਮਸ਼ਹੂਰ

ਹਾਲੀਆ ਟਿੱਪਣੀਆਂ