Thursday, May 30, 2024
spot_img
ਘਰ ਦੇPunjabਮਾਨਸਾ ਚ ਗੁਰਦੁਆਰਾ ਸਾਹਿਬ ਤੇ ਪੁਲਿਸ ਛਾਪੇਮਾਰੀ ਦੀ ਘਟਨਾ ਅੱਤ ਨਿੰਦਣਯੋਗ-ਦਵਿੰਦਰ ਸਿੰਘ...

ਮਾਨਸਾ ਚ ਗੁਰਦੁਆਰਾ ਸਾਹਿਬ ਤੇ ਪੁਲਿਸ ਛਾਪੇਮਾਰੀ ਦੀ ਘਟਨਾ ਅੱਤ ਨਿੰਦਣਯੋਗ-ਦਵਿੰਦਰ ਸਿੰਘ ਸੋਢੀ

ਚੰਡੀਗੜ੍ਹ 5 ਫ਼ਰਵਰੀ 2024-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਬੁਲਾਰੇ ਦਵਿੰਦਰ ਸਿੰਘ ਸੋਢੀ ਨੇ ਮਾਨਸਾ ਜ਼ਿਲ੍ਹਾ ਦੇ ਕਸਬਾ ਬੋਹਾ ਅੰਦਰ ਗੁਰਦੁਆਰਾ ਸਾਹਿਬ ਵਿੱਚ ਪੁਲਿਸ ਵੱਲੋਂ ਜਬਰੀ ਦਾਖਲ ਹੋ ਕੇ ਸੇਵਾਦਾਰ ਦੀ ਕੀਤੀ ਗਈ ਕੁੱਟਮਾਰ ਦੀ ਸਖ਼ਤ ਸਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਘਟਨਾ ਦੀ ਉੱਚਪੱਧਰੀ ਜਾਂਚ ਕਰਕੇ ਦੋਸ਼ੀ ਪੁਲਿਸ ਵਾਲਿਆ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।ਇੱਥੇ ਜਾਰੀ ਬਿਆਨ ਵਿੱਚ ਦਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮਾਨ ਸਰਕਾਰ ਵੱਲੋਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੰਮ ਕੀਤਾ ਗਿਆ ਹੈ ਇਸ ਤੋਂ ਪਹਿਲਾ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪੰਜਾਬ ਪੁਲਿਸ ਵੱਲੋਂ ਗੋਲੀਬਾਰੀ ਦੀ ਘਟਨਾ ਨੇ ਸਿੱਖ ਸੰਗਤ ਦੇ ਮਨਾਂ ਨੂੰ ਭਾਰੀ ਠੇਸ ਪਹੁੰਚਾਈ ਸੀ। ਸੋਢੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਲਗਾਤਾਰ ਸਿੱਖ ਵਿਰੋਧੀ ਨੀਤੀਆਂ ਤਹਿਤ ਉਹਨਾਂ ਨੂੰ ਦਬਾਉਣ ਦੀ ਕੋਸ਼ਿਸ ਕਰ ਰਹੀ ਹੈ। ਉਹਨਾਂ ਅੱਗੇ ਨੇ ਕਿਹਾ ਕਿ ਤਾਜ਼ਾ ਵਪਾਰੀ ਘਟਨਾ ਬਹੁਤ ਹੀ ਹੈਰਾਨ ਕਰਨ ਵਾਲੀ ਗੱਲ ਹੈ । ਜਿਸ ਵਿੱਚ ਸ਼ਰਾਬ ਨਾਲ ਰੱਜੇ ਪੁਲਿਸ ਮੁਲਾਜ਼ਮ ਵਰਦੀਆਂ ਪਾ ਕੇ ਅਤੇ ਹਥਿਆਰਾਂ ਨਾਲ ਲੈਸ ਹੋ ਕੇ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ ਦੀ ਕੰਧ ਟੱਪ ਕੇ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਏ ਹਨ। ਸ. ਸੋਢੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਣ ਮਗਰੋਂ ਪੁਲਿਸ ਮੁਲਾਜ਼ਮਾਂ ਨੇ ਸੇਵਾਦਾਰਾਂ ਨੂੰ ਗਾਲ੍ਹਾਂ ਕੱਢਣੀਆਂ ਤੇ ਕੁੱਟਣਾ ਸ਼ੁਰੂ ਕਰ ਦਿੱਤਾ। ਇਸ ਘਟਨਾ ਦੀ ਜਿੰਨੀ ਨਿੰਦਾ ਕੀਤੀ ਜਾਵੇ ਉਨ੍ਹੀ ਘੱਟ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਆਗਵਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਕਾਂਗਰਸ ਪਾਰਟੀ ਦੇ ਰਾਹ ਤੁਰ ਪਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੀ ਸੂਬੇ ਵਿਚ ਅਮਨ ਅਤੇ ਭਾਈਚਾਰਕ ਸਾਂਝ ਬਣਾਏ ਰੱਖਣ ਦੀ ਥਾਂ ਇਹ ਸਰਕਾਰ ਉਲਟਾ ਸਿੱਖ ਕੌਮ ਨੂੰ ਬਦਨਾਮ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਅਮਨ ਕਾਨੂੰਨ ਕਾਇਮ ਰੱਖਣ ਦੇ ਬਹਾਨੇ ਸਰਕਾਰ ਅਪਣੀ ਦਮਨਕਾਰੀ ਨੀਤੀਆਂ ਲਾਗੂ ਕਰਕੇ ਬੇਕਸੂਰ ਸਿੱਖ ਨੌਜਵਾਨਾਂ ਨੂੰ ਸੰਗੀਨ ਝੂਠੇ ਮੁਕੱਦਿਆਂ ਵਿਚ ਫਸਾ ਰਹੀ ਹੈ। ਜਿਸ `ਤੇ ਤਰੁੰਤ ਰੋਕ ਲਗਾਉਣ ਦੀ ਲੋੜ ਹੈ।

ਸੰਬੰਧਿਤ ਲੇਖ

ਕੋਈ ਜਵਾਬ ਛੱਡਣਾ

ਕਿਰਪਾ ਕਰਕੇ ਆਪਣੀ ਟਿੱਪਣੀ ਦਰਜ ਕਰੋ!
ਕਿਰਪਾ ਕਰਕੇ ਇੱਥੇ ਆਪਣਾ ਨਾਮ ਦਰਜ ਕਰੋ

- Advertisment -spot_img

ਸਭ ਤੋਂ ਮਸ਼ਹੂਰ

ਹਾਲੀਆ ਟਿੱਪਣੀਆਂ