Thursday, May 30, 2024
spot_img
ਘਰ ਦੇPunjabਕਿਸਾਨਾਂ ਦੀ ਕੇਂਦਰ ਨਾਲ ਮੀਟਿੰਗ ਅੱਜ 

ਕਿਸਾਨਾਂ ਦੀ ਕੇਂਦਰ ਨਾਲ ਮੀਟਿੰਗ ਅੱਜ 

ਚੰਡੀਗੜ੍ਹ,8ਫਰਵਰੀ 2024:- ਕਿਸਾਨਾਂ ਵਲੋਂ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸੇ ਦੌਰਾਨ, ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਦੇ ਕਿਸਾਨ ਮਜ਼ਦੂਰ ਮੋਰਚੇ 13 ਫਰਵਰੀ ਦੇ ਦਿੱਲੀ ਮਾਰਚ ਦੀਆਂ ਤਿਆਰੀਆਂ ਤੋਂ ਪਹਿਲਾਂ ਅੱਜ ਕੇਂਦਰ ਨਾਲ ਮੀਟਿੰਗ ਕਰੇਗਾ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਅੱਜ ਸ਼ਾਮ 5 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਖੁਦ ਹਾਜ਼ਰ ਰਹਿਣਗੇ ਅਤੇ ਕੇਂਦਰੀ ਵਫ਼ਦ ਨਾਲ ਇਹ ਮੀਟਿੰਗ ਕੀਤੀ ਜਾਵੇਗੀ। ਕਿਸਾਨ-ਮਜ਼ਦੂਰ ਸੰਘਰਸ਼ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਬੁੱਧਵਾਰ ਰਾਤ ਕਰੀਬ 9 ਵਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਡੀਜੀਪੀ ਅਤੇ ਹੋਰ ਉੱਚ ਅਧਿਕਾਰੀਆਂ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਸੰਪਰਕ ਕੀਤਾ ਸੀ। ਵਟਸਐਪ ਕਾਨਫਰੰਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਦੱਸਿਆ ਕਿ ਉਹ ਕੇਂਦਰ ਨਾਲ ਕਿਸਾਨਾਂ ਦੀ ਗੱਲਬਾਤ ਕਰਨ ਲਈ ਯਤਨ ਕਰ ਰਹੇ ਹਨ। ਜਿਸ ਤੋਂ ਬਾਅਦ ਅੱਜ ਸ਼ਾਮ ਕੇਂਦਰੀ ਵਫ਼ਦ ਪੰਜਾਬ ਭਵਨ ਪਹੁੰਚੇਗਾ। ਇਸ ਮੀਟਿੰਗ ‘ਚ ਮੁੱਖ ਮੰਤਰੀ ਭਗਵੰਤ ਮਾਨ ਵੀ ਹਾਜ਼ਰ ਹੋਣਗੇ ਅਤੇ ਕੇਂਦਰ ਨਾਲ ਕਿਸਾਨਾਂ ਦੇ ਮੁੱਦਿਆਂ ‘ਤੇ ਚਰਚਾ ਕਰਨਗੇ। ਇਸ ਮੀਟਿੰਗ ਵਿੱਚ ਮੁੱਖ ਸਕੱਤਰ ਤੋਂ ਇਲਾਵਾ ਖੇਤੀਬਾੜੀ ਵਿਭਾਗ, ਮਾਲ ਵਿਭਾਗ, ਸਹਿਕਾਰਤਾ ਵਿਭਾਗ, ਉਦਯੋਗ ਅਤੇ ਵਣਜ ਵਿਭਾਗ, ਪੇਂਡੂ ਵਿਕਾਸ ਵਿਭਾਗ, ਜਲ ਸਰੋਤ ਵਿਭਾਗ, ਗ੍ਰਹਿ ਅਤੇ ਨਿਆਂ ਵਿਭਾਗ, ਪੁਲਿਸ, ਟਰਾਂਸਪੋਰਟ, ਖੁਰਾਕ ਸਪਲਾਈ ਅਤੇ ਵਾਤਾਵਰਣ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਹੋਣਗੇ।  ਇਸ ਤੋਂ ਇਲਾਵਾ ਸੀਨੀਅਰ ਕਿਸਾਨ ਆਗੂਆਂ ਦੇ ਵਫ਼ਦ ਨੂੰ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਕੇਂਦਰ ਅਤੇ ਰਾਜ ਸਰਕਾਰ ਦੀ ਕੋਸ਼ਿਸ਼ ਹੋਵੇਗੀ ਕਿ 13 ਫਰਵਰੀ ਦੇ ਦਿੱਲੀ ਕੂਚ ਦੇ ਫੈਸਲੇ ਨੂੰ ਟਾਲ ਦਿੱਤਾ ਜਾਵੇ।

ਸੰਬੰਧਿਤ ਲੇਖ

ਕੋਈ ਜਵਾਬ ਛੱਡਣਾ

ਕਿਰਪਾ ਕਰਕੇ ਆਪਣੀ ਟਿੱਪਣੀ ਦਰਜ ਕਰੋ!
ਕਿਰਪਾ ਕਰਕੇ ਇੱਥੇ ਆਪਣਾ ਨਾਮ ਦਰਜ ਕਰੋ

- Advertisment -spot_img

ਸਭ ਤੋਂ ਮਸ਼ਹੂਰ

ਹਾਲੀਆ ਟਿੱਪਣੀਆਂ