Thursday, May 30, 2024
spot_img
ਘਰ ਦੇPunjab ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ

 ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ

ਚੰਡੀਗੜ੍ਹ,15ਫਰਵਰੀ 2024- ਪੰਜਾਬ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਗਠਜੋੜ ਤੋੜਨ ਦੇ ਐਲਾਨ ਤੋਂ ਬਾਅਦ ਅੱਜ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਣ ਜਾ ਰਹੀ ਹੈ। ਅੱਜ ਹੋਣ ਵਾਲੀ ਇਸ ਮੀਟਿੰਗ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ। ਮੀਟਿੰਗ ਵਿੱਚ ਕਿਸਾਨਾਂ ਦੇ ਸੰਘਰਸ਼ ਸਮੇਤ ਸਾਰੇ ਮੁੱਦਿਆਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਉਨ੍ਹਾਂ ਨੇ ਕਿਸਾਨ ਅੰਦੋਲਨ ਦੇ ਚਲਦਿਆਂ ਆਪਣੀ ਪੰਜਾਬ ਬਚਾਓ ਯਾਤਰਾ ਮੁਲਤਵੀ ਕਰ ਦਿੱਤੀ ਹੈ।

ਦੱਸ ਦਈਏ ਕਿ ਇਸ ਨੂੰ ਲੈ ਕੇ ਬੀਤੇ ਦਿਨ ਸੁਖਬੀਰ ਬਾਦਲ ਵੱਲੋਂ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਕੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਗਈ ਸੀ। ਇਸ ਵਿੱਚ ਉਨ੍ਹਾਂ ਲਿਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਹੱ ਕਾਂ ਲਈ ਅੰਦੋਲਨ ਕਰ ਰਹੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਇਕਜੁੱਟਤਾ ਵਜੋਂ ਪਾਰਟੀ ਦੀ ਚੱਲ ਰਹੀ ਪੰਜਾਬ ਬਚਾਓ ਯਾਤਰਾ ਵੀਰਵਾਰ ਨੂੰ ਮੁਲਤਵੀ ਕਰ ਦਿੱਤੀ ਗਈ ਹੈ। ਅਕਾਲੀ ਦਲ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਭਲਾਈ ਲਈ ਕੰਮ ਕੀਤਾ ਹੈ ਅਤੇ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹਾ ਹੈ। ਮੌਜੂਦਾ ਸਥਿਤੀ ‘ਤੇ ਵਿਚਾਰ ਕਰਨ ਲਈ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ।

ਸੰਬੰਧਿਤ ਲੇਖ

ਕੋਈ ਜਵਾਬ ਛੱਡਣਾ

ਕਿਰਪਾ ਕਰਕੇ ਆਪਣੀ ਟਿੱਪਣੀ ਦਰਜ ਕਰੋ!
ਕਿਰਪਾ ਕਰਕੇ ਇੱਥੇ ਆਪਣਾ ਨਾਮ ਦਰਜ ਕਰੋ

- Advertisment -spot_img

ਸਭ ਤੋਂ ਮਸ਼ਹੂਰ

ਹਾਲੀਆ ਟਿੱਪਣੀਆਂ