Thursday, May 30, 2024
spot_img
ਘਰ ਦੇPunjabਭਾਕਿਯੂ ਏਕਤਾ-ਉਗਰਾਹਾਂ ਵੱਲੋਂ ਪੰਜਾਬ ਵਿੱਚ ਰੇਲਾਂ ਰੋਕਣ ਲਈ ਧਰਨੇ ਆਰੰਭ

ਭਾਕਿਯੂ ਏਕਤਾ-ਉਗਰਾਹਾਂ ਵੱਲੋਂ ਪੰਜਾਬ ਵਿੱਚ ਰੇਲਾਂ ਰੋਕਣ ਲਈ ਧਰਨੇ ਆਰੰਭ

ਮਾਨਸਾ 15 ਫਰਵਰੀ 2024:-(ਏਕਤਾ-ਉਗਰਾਹਾਂ) ਅਤੇ ਭਾਕਿਯੂ ਡਕੌਂਦਾ (ਧਨੇਰ) ਵੱਲੋਂ ਕੀਤੇ ਗਏ ਫੈਸਲੇ ਅਨੁਸਾਰ ਅੱਜ 12 ਵਜੇ ਤੋਂ 4 ਵਜੇ ਤੱਕ ਪੰਜਾਬ ਵਿੱਚ 7 ਥਾਵਾਂ ਉਤੇ ਧਰਨੇ ਆਰੰਭ ਹੋ ਗਏ ਹਨ।
ਇਹ‌ ਧਰਨੇ ਹੱਕੀ ਕਿਸਾਨ ਮੰਗਾਂ ਖਾਤਰ ਸੰਘਰਸ਼ ਲਈ ਦਿੱਲੀ ਵੱਲ ਜਾ ਰਹੇ ਕਿਸਾਨਾਂ ਦਾ ਸੰਘਰਸ਼ੀ ਹੱਕ ਕੁਚਲਣ ਲਈ ਸੜਕਾਂ ਉੱਤੇ ਕੰਧਾਂ ਕੱਢਣ,ਕਿੱਲ ਗੱਡਣ, ਪੇਂਡੂ ਰਸਤੇ ਜਾਮ ਕਰਨ ਅਤੇ ਇੰਟਰਨੈੱਟ ਬੰਦ ਕਰਨ ਤੋਂ ਇਲਾਵਾ ਕਿਸਾਨਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹੀਂ ਡੱਕਣ ਅਤੇ ਉਨ੍ਹਾਂ ਉਤੇ ਅੱਥਰੂ ਗੈਸ, ਲਾਠੀਚਾਰਜ, ਪਲਾਸਟਿਕ ਗੋਲੀਆਂ ਮਾਰਨ ਵਰਗੇ ਜਾਬਰ ਹੱਥਕੰਡੇ ਵਰਤਣ ਵਿਰੁੱਧ ਤਿੱਖਾ ਵਿਸ਼ਾਲ ਰੋਸ ਪ੍ਰਗਟ ਕਰਨ ਲਈ ਲਾਏ ਗਏ ਹਨ।
ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਵਿੱਚ ਜਥੇਬੰਦੀ ਵਲੋਂ ਇਹ ਧਰਨੇ ਮਾਨਸਾ ਸਮੇਤ ਜੇਠੂਕੇ,‌ ਸੁਨਾਮ, ਰਾਜਪੁਰਾ, ਮੋਗਾ,ਮਲੋਊ,ਵੱਲਾ ਫਾਟਕ ਅੰਮ੍ਰਿਤਸਰ ਵਿਖੇ ਅਮਨ ਸ਼ਾਂਤੀ ਪੂਰਵਕ ਦਿੱਤੇ ਜਾ ਰਹੇ ਹਨ।
ਮਾਨਸਾ ਵਿਖੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਲੋਕਾਂ ਵਿਚ ਸਰਕਾਰੀ ਜਬਰ ਦਾ ਬੇਹੱਦ ਵਿਰੋਧ ਹੈ।
ਉਧਰ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਰੁਲਦੂ ਸਿੰਘ ਮਾਨਸਾ ਨੇ ਦੱਸਿਆ ਕਿ ਮੋਰਚੇ ਦੇ ਸੱਦੇ ਉੱਤੇ ਪੰਜਾਬ ਭਰ ਵਿੱਚ ਇਸੇ ਧੱਕੇਸਾਹੀ ਦੇ ਖਿਲਾਫ ਸਾਰੇ ਟੋਲ ਪਲਾਜਿਆਂ ਨੂੰ ਤਿੰਨ ਘੰਟਿਆਂ ਲਈ ਫਰੀ ਕਰ ਦਿੱਤਾ ਗਿਆ ਹੈ।

ਸੰਬੰਧਿਤ ਲੇਖ

ਕੋਈ ਜਵਾਬ ਛੱਡਣਾ

ਕਿਰਪਾ ਕਰਕੇ ਆਪਣੀ ਟਿੱਪਣੀ ਦਰਜ ਕਰੋ!
ਕਿਰਪਾ ਕਰਕੇ ਇੱਥੇ ਆਪਣਾ ਨਾਮ ਦਰਜ ਕਰੋ

- Advertisment -spot_img

ਸਭ ਤੋਂ ਮਸ਼ਹੂਰ

ਹਾਲੀਆ ਟਿੱਪਣੀਆਂ