Saturday, May 4, 2024
spot_img
ਘਰ ਦੇPunjabਕਿਸਾਨ ਅੰਦੋਲਨ 2.0- ਅੱਜ 5ਵੇਂ ਦਿਨ ਵੀ ਜਾਰੀ

ਕਿਸਾਨ ਅੰਦੋਲਨ 2.0- ਅੱਜ 5ਵੇਂ ਦਿਨ ਵੀ ਜਾਰੀ

ਚੰਡੀਗੜ੍ਹ,17ਫਰਵਰੀ 2024- 13 ਫਰਵਰੀ ਤੋਂ ਸ਼ੁਰੂ ਕੀਤੇ ਗਏ ਕਿਸਾਨ ਅੰਦੋਲਨ ਦਾ ਅੱਜ 5ਵਾਂ ਦਿਨ ਹੈ। ਪੰਜਾਬ ਦੇ ਕਿਸਾਨ ਦਿੱਲੀ ਜਾਣ ਲਈ ਲਗਾਤਾਰ 5 ਦਿਨਾਂ ਤੋਂ ਸ਼ੰਭੂ ਬਾਰਡਰ ‘ਤੇ ਡਟੇ ਹੋਏ ਹਨ। ਇਸ ਅੰਦੋਲਨ ਦੌਰਾਨ ਇੱਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਅਤੇ ਇੱਕ ਸਬ ਇੰਸਪੈਕਟਰ ਦੀ ਦਮ ਘੁੱਟਣ ਨਾਲ ਮੌਤ ਹੋ ਵੀ ਹੋ ਗਈ। ਪੰਜਾਬ ਦੀ ਵੱਡੀ ਕਿਸਾਨ ਜਥੇਬੰਦੀ ਬੀਕੇਯੂ (ਉਗਰਾਹਾਂ) ਵੀ ਇਸ ਅੰਦੋਲਨ ਵਿੱਚ ਸ਼ਾਮਲ ਹੋ ਗਈ ਹੈ। 

ਦੱਸ ਦਈਏ ਕਿ ਬੀਕੇਯੂ (ਚੜੂਨੀ) ਵੱਲੋਂ ਹਰਿਆਣਾ ਦੀਆਂ ਤਹਿਸੀਲਾਂ ਵਿੱਚ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ।  ਹਰਿਆਣਾ ਦੇ ਸੋਨੀਪਤ ਵਿੱਚ ਕਿਸਾਨ ਟਰੈਕਟਰ ਮਾਰਚ ਕੱਢ ਰਹੇ ਹਨ। ਗਨੌਰ ਵਿੱਚ ਟਰੈਕਟਰ ਮਾਰਚ ਤੋਂ ਬਾਅਦ ਮੁਰਥਲ ਤੋਂ ਵੀ ਮਾਰਚ ਕੱਢਿਆ ਗਿਆ। ਮੂਰਥਲ ਦੀਆਂ ਲੜਕੀਆਂ ਨੇ ਵੀ ਟਰੈਕਟਰ ਚਲਾ ਕੇ ਕਿਸਾਨ ਅੰਦੋਲਨ ਵਿੱਚ ਹਿੱਸਾ ਲਿਆ।  ਸੋਨੀਪਤ ਦੇ ਖਰਖੌਦਾ, ਗਨੌਰ ਅਤੇ ਗੋਹਾਨਾ ਵਿੱਚ ਵੀ ਕਿਸਾਨਾਂ ਨੇ ਟਰੈਕਟਰ ਮਾਰਚ ਕੱਢਿਆ।

ਦੱਸ ਦਈਏ ਕਿ ਕਿਸਾਨ ਅੰਦੋਲਨ ਨੂੰ ਖਤਮ ਕਰਨ ਲਈ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਾਲੇ ਕੱਲ੍ਹ ਐਤਵਾਰ (18 ਫਰਵਰੀ) ਨੂੰ ਚੰਡੀਗੜ੍ਹ ਵਿਖੇ ਚੌਥੀ ਮੀਟਿੰਗ ਹੋਵੇਗੀ। ਜਦਕਿ ਇਸ ਤੋਂ ਪਹਿਲਾਂ ਤਿੰਨ ਵਾਰ ਹੋਈਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ।

ਸੰਬੰਧਿਤ ਲੇਖ

ਕੋਈ ਜਵਾਬ ਛੱਡਣਾ

ਕਿਰਪਾ ਕਰਕੇ ਆਪਣੀ ਟਿੱਪਣੀ ਦਰਜ ਕਰੋ!
ਕਿਰਪਾ ਕਰਕੇ ਇੱਥੇ ਆਪਣਾ ਨਾਮ ਦਰਜ ਕਰੋ

- Advertisment -spot_img

ਸਭ ਤੋਂ ਮਸ਼ਹੂਰ

ਹਾਲੀਆ ਟਿੱਪਣੀਆਂ