Tuesday, July 23, 2024
spot_img
ਘਰ ਦੇPunjabਐੱਮਐੱਲਏ ਕਰਮਬੀਰ ਸਿੰਘ ਘੁੰਮਣ ਦੀ ਕਾਰ ਸੜਕ ਹਾਦਸੇ ਦਾ ਸ਼ਿਕਾਰ

ਐੱਮਐੱਲਏ ਕਰਮਬੀਰ ਸਿੰਘ ਘੁੰਮਣ ਦੀ ਕਾਰ ਸੜਕ ਹਾਦਸੇ ਦਾ ਸ਼ਿਕਾਰ

ਚੰਡੀਗੜ੍ਹ,17ਫਰਵਰੀ 2024-ਦਸੂਹਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਸ਼ਨੀਵਾਰ ਨੂੰ ਤਲਵਾੜਾ ਰੋਡ ‘ਤੇ ਵਿਧਾਇਕ ਦੀ ਕਾਰ ਬੇਕਾਬੂ ਹੋ ਕੇ ਇਕ ਹੋਰ ਕਾਰ ਨਾਲ ਟਕਰਾ ਕੇ ਪਲਟ ਗਈ। ਇਸ ਹਾਦਸੇ ਵਿੱਚ ਵਿਧਾਇਕ ਘੁੰਮਣ ਅਤੇ ਉਨ੍ਹਾਂ ਦੇ ਨਿੱਜੀ ਸਕੱਤਰ (ਪੀ.ਏ.) ਸ਼ੁਭਮ ਸ਼ਰਮਾ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਉਹਨਾਂ ਨੂੰ ਤੁਰੰਤ ਦਸੂਹਾ ਸਿਵਲ ਹਸਪਤਾਲ ਲਿਜਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਵਿਧਾਇਕ ਕਰਮਵੀਰ ਸਿੰਘ ਘੁੰਮਣ ਕਿਸੇ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਤਲਵਾੜਾ ਜਾ ਰਹੇ ਸਨ। ਉਹਨਾਂ ਦੇ ਨਾਲ ਕਾਰ ਵਿੱਚ ਪੀਏ ਸਮੇਤ 5 ਲੋਕ ਮੌਜੂਦ ਸਨ। ਜਿਵੇਂ ਹੀ ਉਨ੍ਹਾਂ ਦੀ ਕਾਰ ਪਿੰਡ ਚੋਹਾਲਾ ਨੇੜੇ ਪੁੱਜੀ ਤਾਂ ਇੱਕ ਕਾਰ ਨੇ ਵਿਧਾਇਕ ਦੀ ਕਾਰ ਨੂੰ ਸਾਈਡ ਤੋਂ ਟੱਕਰ ਮਾਰ ਦਿੱਤੀ। ਵਿਧਾਇਕ ਦੇ ਡਰਾਈਵਰ ਨੇ ਕਾਰ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ, ਇਸ ਦੇ ਬਾਵਜੂਦ ਕਾਰ ਪਲਟ ਗਈ ਅਤੇ ਸੜਕ ਦੇ ਕਿਨਾਰੇ ਆ ਗਈ। ਹਾਦਸੇ ਤੋਂ ਬਾਅਦ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਕਾਰ ਵਿਚ ਸਵਾਰ ਲੋਕਾਂ ਨੂੰ ਤੁਰੰਤ ਬਾਹਰ ਕੱਢਿਆ ਗਿਆ। ਇਸ ਤੋਂ ਬਾਅਦ ਲੋਕਾਂ ਨੂੰ ਪਤਾ ਲੱਗਾ ਕਿ ਇਹ ਕਾਰ ਵਿਧਾਇਕ ਘੁੰਮਣ ਦੀ ਹੈ। ਇਸ ਤੋਂ ਬਾਅਦ ਪੁਲਿਸ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ। ਵਿਧਾਇਕ ਤੇ ਨਿੱਜੀ ਸਕੱਤਰ ਜ਼ਖ਼ਮੀ ਹੋ ਗਿਆ। ਦੋਵਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।

ਸੰਬੰਧਿਤ ਲੇਖ

ਕੋਈ ਜਵਾਬ ਛੱਡਣਾ

ਕਿਰਪਾ ਕਰਕੇ ਆਪਣੀ ਟਿੱਪਣੀ ਦਰਜ ਕਰੋ!
ਕਿਰਪਾ ਕਰਕੇ ਇੱਥੇ ਆਪਣਾ ਨਾਮ ਦਰਜ ਕਰੋ

- Advertisment -spot_img

ਸਭ ਤੋਂ ਮਸ਼ਹੂਰ

ਹਾਲੀਆ ਟਿੱਪਣੀਆਂ