· ·
BREAKING
Stay tuned for the latest headlines.
Punjabi Waves PUNJABI WAVES Punjabi News Agency · Global Headlines
Punjab

‘ਵੰਦੇ ਮਾਤਰਮ’ ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ

Sign in to save

‘ਵੰਦੇ ਮਾਤਰਮ’ ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ

ਨਵੀ ਦਿੱਲੀ, 11 ਅਗਸਤ 2026 (ਵਿਸ਼ਵ ਵਾਰਤਾ) – ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਮੰਗਲਵਾਰ ਨੂੰ ਇੱਕ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਦੇ ਤਹਿਤ ਜਾਣਬੁੱਝ ਕੇ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦੇ ਗਾਇਨ ਵਿੱਚ ਵਿਘਨ ਪਾਉਣਾ ਜਾਂ ਉਸਨੂੰ ਰੋਕਣਾ ਅਪਰਾਧ ਮੰਨਿਆ ਜਾਵੇਗਾ। ਸਰਕਾਰ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸਨੂੰ ਉਹੀ ਕਾਨੂੰਨੀ ਸੁਰੱਖਿਆ ਮਿਲੇਗੀ ਜੋ ਰਾਸ਼ਟਰੀ ਗਾਨ ਨੂੰ ਹਾਸਲ ਹੈ।ਰਾਸ਼ਟਰਪਤੀ ਦੀ ਸਹਿਮਤੀ ਨਾਲ ਰਾਸ਼ਟਰੀ ਸਨਮਾਨ ਦੇ ਅਪਮਾਨ ਦੀ ਰੋਕਥਾਮ (ਸੋਧ) ਬਿੱਲ, 2026, ਕਾਨੂੰਨ ਬਣ ਗਿਆ ਹੈ।

ਦੱਸ ਦਈਏ ਕਿ ਲੋਕ ਸਭਾ ਨੇ 30 ਜੁਲਾਈ ਨੂੰ ਬਿੱਲ ਪਾਸ ਕੀਤਾ ਸੀ, ਜਦਕਿ ਰਾਜ ਸਭਾ ਨੇ ਇਸਨੂੰ ਇੱਕ ਦਿਨ ਪਹਿਲਾਂ ਹੀ ਮਨਜ਼ੂਰੀ ਦੇ ਦਿੱਤੀ ਸੀ। ਇਸ ਬਿੱਲ ਦੇ ਤਹਿਤ ‘ਵੰਦੇ ਮਾਤਰਮ’ ਨੂੰ ਰਾਸ਼ਟਰਗਾਨ ‘ਜਨ ਗਣ ਮਨ’ ਦੇ ਬਰਾਬਰ ਦਰਜਾ ਦਿੱਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://Punjabi Waves.in/

Comments

Leave a Comment

No comments yet. Be the first to share your thoughts.