· ·
BREAKING
Stay tuned for the latest headlines.
Punjabi Waves PUNJABI WAVES Punjabi News Agency · Global Headlines
Punjab

ਰੋਪੜ ‘ਚ ‘ਹਰ ਘਰ ਤਿਰੰਗਾ’ ਤਹਿਤ ਪੰਜਾਬ ਭਾਜਪਾ ਦੀ ਵਿਸ਼ਾਲ ਤਿਰੰਗਾ ਯਾਤਰਾ

Sign in to save

ਰੋਪੜ ‘ਚ ‘ਹਰ ਘਰ ਤਿਰੰਗਾ’ ਤਹਿਤ ਪੰਜਾਬ ਭਾਜਪਾ ਦੀ ਵਿਸ਼ਾਲ ਤਿਰੰਗਾ ਯਾਤਰਾ

➖ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਵਿਸ਼ਾਲ ਤਿਰੰਗਾ ਯਾਤਰਾ

➖ ਤਿਰੰਗਾ ਸਾਡੀ ਆਨ, ਬਾਨ ਤੇ ਸ਼ਾਨ ਦਾ ਪ੍ਰਤੀਕ, ਇਸ ਦਾ ਸਨਮਾਨ ਹਰ ਭਾਰਤੀ ਦਾ ਫਰਜ਼: ਢਿੱਲੋਂ

➖ ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਜਵਾਨਾਂ ਦੀ ਬਹਾਦਰੀ ਦਾ ਪ੍ਰਤੀਕ ਹੈ ਤਿਰੰਗਾ: ਢਿੱਲੋਂ

➖14 ਤੱਕ ਹਰ ਘਰ ਅਤੇ ਦਫਤਰਾਂ ‘ਤੇ ਕੌਮੀ ਝੰਡਾ ਲਹਿਰਾਉਣ ਦਾ ਦਿੱਤਾ ਸੱਦਾ

ਚੰਡੀਗੜ੍ਹ / ਰੋਪੜ, 10 ਅਗਸਤ (Punjabi Waves);- ਭਾਰਤ ਦੇ 80ਵੇਂ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਪੰਜਾਬ ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਰੋਪੜ ਵਿਖੇ ਵਿਸ਼ਾਲ ਤਿਰੰਗਾ ਯਾਤਰਾ ਕੱਢੀ ਗਈ। ਇਹ ਤਿਰੰਗਾ ਯਾਤਰਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਕੱਢੀ ਗਈ। ਯਾਤਰਾ ਦੌਰਾਨ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਹੱਥਾਂ ਵਿੱਚ ਤਿਰੰਗੇ ਲੈ ਕੇ ਦੇਸ਼ ਭਗਤੀ ਅਤੇ ਰਾਸ਼ਟਰੀ ਏਕਤਾ ਦਾ ਸੰਦੇਸ਼ ਦਿੱਤਾ।

ਇਸ ਮੌਕੇ ਢਿੱਲੋਂ ਨੇ ਕਿਹਾ ਕਿ ਇਹ ਕੋਈ ਰਾਜਨੀਤਿਕ ਸਮਾਗਮ ਨਹੀਂ, ਸਗੋਂ ਆਪਣੇ ਦੇਸ਼ ਦੀ ਆਨ, ਬਾਨ ਅਤੇ ਸ਼ਾਨ ਕੌਮੀ ਝੰਡੇ ਤਿਰੰਗੇ ਦੇ ਸਨਮਾਨ ਲਈ ਤਿਰੰਗਾ ਯਾਤਰਾ ਕੱਢੀ ਗਈ ਹੈ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੇ ਸੱਦੇ ’ਤੇ ਪੂਰੇ ਦੇਸ਼ ਵਿੱਚ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ 9 ਅਗਸਤ ਤੋਂ 14 ਅਗਸਤ ਤੱਕ ਆਪਣੇ ਘਰਾਂ, ਦੁਕਾਨਾਂ ਅਤੇ ਅਦਾਰਿਆਂ ’ਤੇ ਮਾਣ ਨਾਲ ਤਿਰੰਗਾ ਲਹਿਰਾਉਣ ਅਤੇ 15 ਅਗਸਤ ਨੂੰ ਪੂਰੇ ਜੋਸ਼ ਤੇ ਉਤਸ਼ਾਹ ਨਾਲ ਆਜ਼ਾਦੀ ਦਿਹਾੜਾ ਮਨਾਉਣ।

ਢਿੱਲੋਂ ਨੇ ਕਿਹਾ ਕਿ ਤਿਰੰਗਾ ਸਿਰਫ਼ ਇੱਕ ਕੱਪੜੇ ਦਾ ਟੁਕੜਾ ਨਹੀਂ, ਸਗੋਂ ਇਹ ਸਾਡੇ ਸ਼ਹੀਦਾਂ ਦੀਆਂ ਕੁਰਬਾਨੀਆਂ, ਸਾਡੇ ਵੀਰ ਜਵਾਨਾਂ ਦੀ ਬਹਾਦਰੀ ਅਤੇ ਕਰੋੜਾਂ ਭਾਰਤੀਆਂ ਦੀ ਆਜ਼ਾਦੀ, ਏਕਤਾ ਅਤੇ ਅਖੰਡਤਾ ਦਾ ਪ੍ਰਤੀਕ ਹੈ। ਇਸ ਝੰਡੇ ਦੀ ਸ਼ਾਨ ਲਈ ਦੇਸ਼ ਦੇ ਅਣਗਿਣਤ ਸੂਰਮਿਆਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਦੇਸ਼ ਦੀ ਆਜ਼ਾਦੀ ਅਤੇ ਰਾਸ਼ਟਰ ਦੀ ਰੱਖਿਆ ਲਈ ਦਿੱਤੀਆਂ ਅਣਗਿਣਤ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ। ਆਜ਼ਾਦੀ ਦੇ ਸੰਘਰਸ਼ ਤੋਂ ਲੈ ਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਤੱਕ ਪੰਜਾਬੀਆਂ ਨੇ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਪੰਜਾਬ ਦੀ ਧਰਤੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਮੇਤ ਅਨੇਕਾਂ ਮਹਾਨ ਸੂਰਮੇ ਦੇਸ਼ ਨੂੰ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਰੋਪੜ ਦੀ ਇਸ ਇਤਿਹਾਸਕ ਧਰਤੀ ਤੋਂ ਕੱਢੀ ਗਈ ਤਿਰੰਗਾ ਯਾਤਰਾ ਦਾ ਮਕਸਦ ਸਿਰਫ਼ ਤਿਰੰਗਾ ਲਹਿਰਾਉਣਾ ਨਹੀਂ, ਸਗੋਂ ਨੌਜਵਾਨ ਪੀੜ੍ਹੀ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ, ਰਾਸ਼ਟਰੀ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਆਜ਼ਾਦੀ ਦੇ ਸੰਗਰਾਮ ਵਿੱਚ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ ਨੂੰ ਯਾਦ ਕਰਨਾ ਹੈ।

ਉਨ੍ਹਾਂ ਕਿਹਾ ਕਿ ਤਿਰੰਗਾ ਸਾਡੀ ਪਹਿਚਾਣ, ਸਾਡਾ ਮਾਣ ਅਤੇ ਸਾਡੇ ਦੇਸ਼ ਦੀ ਅਖੰਡ ਏਕਤਾ ਦਾ ਪ੍ਰਤੀਕ ਹੈ ਅਤੇ ਇਸ ਦਾ ਸਨਮਾਨ ਕਰਨਾ ਹਰ ਭਾਰਤੀ ਦਾ ਫਰਜ਼ ਹੈ।

ਇਸ ਮੌਕੇ ਇਕਬਾਲ ਸਿੰਘ ਲਾਲਪੁਰਾ, ਪਰਮਿੰਦਰ ਸਿੰਘ ਬਰਾੜ, ਅਜੇ ਵੀਰ ਸਿੰਘ ਲਾਲਪੁਰਾ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।

Comments

Leave a Comment

No comments yet. Be the first to share your thoughts.