ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ
ਅੰਮ੍ਰਿਤਸਰ, 10 ਅਗਸਤ 2026 (ਵਿਸ਼ਵ ਵਾਰਤਾ) – ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਵਿੱਤਰ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਇਸ ਮੌਕੇ ਹਰਪ੍ਰੀਤ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਨਤਮਸਤਕ ਹੁੰਦਿਆਂ ਸਮੂਹ ਲੋਕਾਈ ਦੀ ਚੜ੍ਹਦੀ ਕਲਾ, ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਮੁੱਚੀ ਮਾਨਵਤਾ ਲਈ ਆਸਥਾ, ਸੇਵਾ, ਨਿਮਰਤਾ ਅਤੇ ਭਾਈਚਾਰੇ ਦਾ ਮਹਾਨ ਕੇਂਦਰ ਹੈ। ਇੱਥੇ ਨਤਮਸਤਕ ਹੋ ਕੇ ਮਨ ਨੂੰ ਅਥਾਹ ਸ਼ਾਂਤੀ ਅਤੇ ਸਕੂਨ ਦੀ ਪ੍ਰਾਪਤੀ ਹੁੰਦੀ ਹੈ। ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਾਨੂੰ ਸੇਵਾ, ਨਿਮਰਤਾ, ਆਪਸੀ ਪਿਆਰ ਅਤੇ ਮਨੁੱਖਤਾ ਦੀ ਭਲਾਈ ਲਈ ਕੰਮ ਕਰਨ ਦੀ ਪ੍ਰੇਰਣਾ ਦਿੰਦੀਆਂ ਹਨ।
ਹਰਪ੍ਰੀਤ ਸੰਧੂ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਅਤੇ ਸਿੱਖਿਆਵਾਂ ਸਮੁੱਚੀ ਮਾਨਵਤਾ ਨੂੰ ਸੱਚ, ਇਮਾਨਦਾਰੀ, ਸੇਵਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਾਮਨਾ ਕੀਤੀ ਕਿ ਗੁਰੂ ਸਾਹਿਬ ਸਮੁੱਚੇ ਪੰਜਾਬ ਅਤੇ ਦੇਸ਼ ਵਾਸੀਆਂ ਨੂੰ ਚੜ੍ਹਦੀ ਕਲਾ ਵਿੱਚ ਰੱਖਣ ਅਤੇ ਹਰ ਪਰਿਵਾਰ ਵਿੱਚ ਖੁਸ਼ਹਾਲੀ ਤੇ ਸੁੱਖ-ਸ਼ਾਂਤੀ ਬਣੀ ਰਹੇ।ਇਸ ਮੌਕੇ ਉਨ੍ਹਾਂ ਸ੍ਰੀ ਦਰਬਾਰ ਸਾਹਿਬ ਵਿਖੇ ਚੱਲ ਰਹੀ ਸੇਵਾ ਅਤੇ ਧਾਰਮਿਕ ਕਾਰਜਾਂ ਦੀ ਵੀ ਸ਼ਲਾਘਾ ਕੀਤੀ ਅਤੇ ਗੁਰੂ ਘਰ ਦੀ ਪਵਿੱਤਰ ਮਰਿਆਦਾ ਪ੍ਰਤੀ ਆਪਣਾ ਸਤਿਕਾਰ ਪ੍ਰਗਟ ਕੀਤਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://Punjabi Waves.in/





No comments yet. Be the first to share your thoughts.