· ·
BREAKING
Stay tuned for the latest headlines.
Punjabi Waves PUNJABI WAVES Punjabi News Agency · Global Headlines
Politics

ਜੰਤਰ-ਮੰਤਰ ਲਾਠੀਚਾਰਜ ਵਿਵਾਦ: ਚਰਚਾ ਲਈ ਤਿਆਰ ਕੇਂਦਰ ਸਰਕਾਰ

Sign in to save

ਜੰਤਰ-ਮੰਤਰ ਲਾਠੀਚਾਰਜ ਵਿਵਾਦ: ਚਰਚਾ ਲਈ ਤਿਆਰ ਕੇਂਦਰ ਸਰਕਾਰ

“ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇਣਗੇ ਜਵਾਬ” – ਕਿਰੇਨ ਰਿਜੀਜੂ

ਨਵੀ ਦਿੱਲੀ, 10 ਅਗਸਤ 2026 (ਵਿਸ਼ਵ ਵਾਰਤਾ): ਕੇਂਦਰੀ ਸੰਸਦੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜੀਜੂ ਨੇ ਕਿਹਾ ਕਿ ਸਰਕਾਰ ਵਿਦਿਆਰਥੀਆਂ ਦੇ ਪ੍ਰਦਰਸ਼ਨ ‘ਤੇ ਪੁਲਿਸ ਕਾਰਵਾਈ ਬਾਰੇ ਚਰਚਾ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਮੁੱਦੇ ‘ਤੇ ਸਦਨ ਵਿੱਚ ਜਵਾਬ ਦੇਣਗੇ।

ਉਨ੍ਹਾਂ ਅੱਗੇ ਕਿਹਾ ਕਿ ਪਰ ਵਿਰੋਧੀ ਧਿਰ ਨੂੰ ਗ੍ਰਹਿ ਮੰਤਰੀ ਨੂੰ ਸੁਣਨਾ ਪਵੇਗਾ। ਜ਼ਿਕਰਯੋਗ ਹੈ ਕਿ ਵਿਰੋਧੀ ਧਿਰ ਸੰਸਦ ਦੇ ਮਾਨਸੂਨ ਇਜਲਾਸ ‘ਚ ਚੜ੍ਹਾਵਾ ਚੋਰੀ ਅਤੇ ਜੰਤਰ-ਮੰਤਰ ‘ਤੇ ਵਿਦਿਆਰਥੀਆਂ ‘ਤੇ ਹੋਏ ਲਾਠੀਚਾਰਜ ਨੂੰ ਲੈ ਕੇ ਅਮਿਤ ਸ਼ਾਹ ਤੋਂ ਜਵਾਬ ਦੀ ਮੰਗ ਕਰ ਰਹੀ ਹੈ।

ਰਿਜੀਜੂ ਨੇ ਕਿਹਾ ਕਿ ਇੱਕ-ਇੱਕ ਗੱਲ ਦਾ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਰ ਜਦੋਂ ਅਮਿਤ ਸ਼ਾਹ ਬੋਲਣ ਤਾਂ ਉਨ੍ਹਾਂ ਦੇ ਜਵਾਬ ਦੌਰਾਨ ਵਿਰੋਧੀ ਧਿਰ ਹੰਗਾਮਾ ਨਾ ਕਰੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਪ੍ਰਦਰਸ਼ਨ ‘ਤੇ ਪੁਲਿਸ ਕਾਰਵਾਈ ਬਾਰੇ ਸਰਕਾਰ ਚਰਚਾ ਕਰਨ ਲਈ ਤਿਆਰ ਹੈ। ਹਾਲਾਂਕਿ ਸ਼ਾਹ ਕਦੋਂ ਬੋਲਣਗੇ, ਇਸ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਦੱਸ ਦਈਏ ਕਿ ਦਿੱਲੀ ਵਿੱਚ 20 ਜੁਲਾਈ ਨੂੰ ਸੰਸਦ ਮਾਰਚ ਦੌਰਾਨ ਵਿਦਿਆਰਥੀਆਂ ‘ਤੇ ਪੁਲਿਸ ਨੇ ਲਾਠੀਚਾਰਜ ਕੀਤਾ ਸੀ। ਉਸੇ ਦਿਨ ਸੰਸਦ ਦੇ ਮਾਨਸੂਨ ਇਜਲਾਸ ਦਾ ਪਹਿਲਾ ਦਿਨ ਵੀ ਸੀ। 13 ਅਗਸਤ ਨੂੰ ਇਜਲਾਸ ਦੀ ਸਮਾਪਤੀ ਹੈ। ਪਿਛਲੇ ਤਿੰਨ ਹਫ਼ਤਿਆਂ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਦਿੱਲੀ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਲਗਾਤਾਰ ਗ੍ਰਹਿ ਮੰਤਰੀ ਦੇ ਸਦਨ ਵਿੱਚ ਆਉਣ ਅਤੇ ਬਿਆਨ ਦੇਣ ਦੀ ਮੰਗ ਕਰ ਰਹੀ ਹੈ।

ਵਿਰੋਧੀ ਸੰਸਦ ਮੈਂਬਰਾਂ ਨੇ ਸੋਮਵਾਰ ਨੂੰ ਵੀ ਸੰਸਦ ਵਿੱਚ ਇਸ ਮੁੱਦੇ ਨੂੰ ਲੈ ਕੇ ਪ੍ਰਦਰਸ਼ਨ ਕੀਤਾ। ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਜਦੋਂ ਤੱਕ ਸ਼ਾਹ ਸੰਸਦ ਵਿੱਚ ਆ ਕੇ ਬਿਆਨ ਨਹੀਂ ਦਿੰਦੇ, ਹੰਗਾਮਾ ਜਾਰੀ ਰਹੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://Punjabi Waves.in/

Comments

Leave a Comment

No comments yet. Be the first to share your thoughts.