· ·
BREAKING
Stay tuned for the latest headlines.
Punjabi Waves PUNJABI WAVES Punjabi News Agency · Global Headlines
Punjab

ਪ੍ਰਤਾਪ ਸਿੰਘ ਬਾਜਵਾ ਨੇ 15 ਕਾਂਗਰਸੀ ਵਿਧਾਇਕਾਂ ਨਾਲ ਕੀਤੀ Secret ਮੀਟਿੰਗ

Sign in to save

ਪ੍ਰਤਾਪ ਸਿੰਘ ਬਾਜਵਾ ਨੇ 15 ਕਾਂਗਰਸੀ ਵਿਧਾਇਕਾਂ ਨਾਲ ਕੀਤੀ Secret ਮੀਟਿੰਗ

– ਹਾਈਕਮਾਨ ਤੋਂ ਵਿਧਾਇਕਾਂ ਨੇ ਮੰਗਿਆ ਮਿਲਣ ਲਈ ਸਮਾਂ
– ਕਈ ਵਿਧਾਇਕਾਂ ਸਣੇ ਦਿੱਲੀ ਪੁੱਜੇ ਬਾਜਵਾ

ਚੰਡੀਗੜ੍ਹ, 11 ਅਗਸਤ 2026 (ਵਿਸ਼ਵ ਵਾਰਤਾ) – ਪੰਜਾਬ ਕਾਂਗਰਸ ‘ਚ ਚੱਲ ਰਹੀ ਗੁੱਟਬੰਦੀ ਵਿਚਾਲੇ ਵੱਡੀ ਖਬਰ ਸਾਹਮਣੇ ਆਈ ਹੈ, ਜਿਸ ਨਾਲ ਪੰਜਾਬ ਦੀ ਸਿਆਸਤ ‘ਚ ਇਕ ਵਾਰ ਫੇਰ ਹਲਚਲ ਤੇਜ਼ ਹੋ ਗਈ ਹੈ । ਮਿਲੀ ਜਾਣਕਾਰੀ ਅਨੁਸਾਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ 15 ਕਾਂਗਰਸੀ ਵਿਧਾਇਕਾਂ ਨਾਲ ਚੰਡੀਗੜ੍ਹ ਵਿੱਚ ਗੁਪਤ ਬੈਠਕ ਕੀਤੀ। ਇਸ ਬੈਠਕ ‘ਚ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਦਾ ਫੈਸਲਾ ਲਿਆ। ਵਿਧਾਇਕਾਂ ਨੇ ਰਾਹੁਲ ਗਾਂਧੀ ਨੂੰ ਚਿੱਠੀ ਲਿਖ ਕੇ ਮਿਲਣ ਦਾ ਸਮਾਂ ਮੰਗਿਆ ਹੈ। ਸੂਤਰਾਂ ਅਨੁਸਾਰ LoP ਪ੍ਰਤਾਪ ਸਿੰਘ ਬਾਜਵਾ ਦਿੱਲੀ ਲਈ ਰਵਾਨਾ ਵੀ ਹੋ ਚੁੱਕੇ ਹਨ।

ਦੱਸ ਦਈਏ ਕਿ ਇਸ ਨੂੰ ਪਾਰਟੀ ਅੰਦਰ ਚੰਨੀ ਅਤੇ ਵੜਿੰਗ ਤੋਂ ਇਲਾਵਾ ਇੱਕ ਨਵੇਂ ਤੀਜੇ ਧੜੇ ਵਜੋਂ ਵੇਖਿਆ ਜਾ ਰਿਹਾ ਹੈ। ਪੰਜਾਬ ਕਾਂਗਰਸ ਦੇ ਅੰਦਰ ਚੱਲ ਰਹੇ ਕਲੇਸ਼ ਦੇ ਮੱਦੇਨਜ਼ਰ ਇਹ ਮੁਲਾਕਾਤ ਅਹਿਮ ਮੰਨੀ ਜਾ ਰਹੀ ਹੈ ।

ਹਾਲ ਹੀ ‘ਚ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਪੰਜਾਬ ਦੌਰੇ ‘ਤੇ ਆਏ ਸਨ। ਉਨ੍ਹਾਂ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਨਾਲ ਅਹਿਮ ਬੈਠਕਾਂ ਕੀਤੀਆਂ। ਪਰ ਇਸ ਦੌਰਾਨ ਕਈ ਥਾਈ ਵੜਿੰਗ ਅਤੇ ਚੰਨੀ ਸਮਰਥਕਾਂ ਵਿਚਾਲੇ ਟਕਰਾਅ ਦੇ ਮਾਮਲੇ ਵੀ ਸਾਹਮਣੇ ਆਏ। ਲੁਧਿਆਣਾ, ਸੰਗਰੂਰ ਅਤੇ ਮਲੇਰਕੋਟਲਾ ਦੀਆਂ ਬੈਠਕਾਂ ਵਿੱਚ ਹੰਗਾਮਾ, ਨਾਅਰੇਬਾਜ਼ੀ ਅਤੇ ਧੱਕਾ-ਮੁੱਕੀ ਹੋਈ। ਜਿਸ ਨਾਲ ਪੰਜਾਬ ਕਾਂਗਰਸ ਵਿੱਚ ਚੱਲ ਰਿਹਾ ਕਾਟੋ-ਕਲੇਸ਼ ਖੁਲ ਕੇ ਸਾਹਮਣੇ ਆਇਆ। ਹੁਣ ਦੇਖਣਾ ਇਹ ਹੋਵੇਗਾ ਕਿ ਹਾਈਕਮਾਨ ਪੰਜਾਬ ‘ਚ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਨੂੰ ਲੈ ਕੇ ਕੀ ਫੈਸਲਾ ਲੈਂਦੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://Punjabi Waves.in/

Comments

Leave a Comment

No comments yet. Be the first to share your thoughts.