ਗੈਂਗਸਟਰਾਂ ‘ਤੇ ਵਾਰ ਦਾ 203ਵਾਂ ਦਿਨ: ਪੰਜਾਬ ਪੁਲਿਸ ਵੱਲੋਂ 722 ਥਾਈਂ ਛਾਪੇਮਾਰੀ; 558 ਕਾਬੂ
— ਪੁਲਿਸ ਟੀਮਾਂ ਨੇ 270 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ
— ਫਿਰੋਜ਼ਪੁਰ ਵਿੱਚ ਦੋ ਦਿਨਾਂ ‘ਆਪਰੇਸ਼ਨ ਪ੍ਰਹਾਰ-4.0’ ਦੌਰਾਨ 262 ਗ੍ਰਿਫ਼ਤਾਰੀਆਂ
— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ
— ਯੁੱਧ ਨਸ਼ਿਆਂ ਵਿਰੁੱਧ ਦੇ 528ਵੇਂ ਦਿਨ 36 ਕਿਲੋਗ੍ਰਾਮ ਹੈਰੋਇਨ ਸਮੇਤ 95 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 11 ਅਗਸਤ (Punjabi Waves):- ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 203ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 722 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
203ਵੇਂ ਦਿਨ ਪੁਲਿਸ ਟੀਮਾਂ ਨੇ 5 ਹਥਿਆਰਾਂ ਸਮੇਤ 558 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 59,579 ਹੋ ਗਈਆਂ।
ਇਸ ਤੋਂ ਇਲਾਵਾ 270 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਹੋਰ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਦੱਸਿਆ ਕਿ ਗੈਂਗਸਟਰਾਂ ‘ਤੇ ਵਾਰ ਮੁਹਿੰਮ ਦੇ ਹਿੱਸੇ ਵਜੋਂ, ਫਿਰੋਜ਼ਪੁਰ ਜ਼ਿਲ੍ਹੇ ਵਿੱਚ ਦੋ ਦਿਨਾਂ “ਆਪ੍ਰੇਸ਼ਨ ਪ੍ਰਹਾਰ-4.0” ਚਲਾਇਆ ਗਿਆ, ਜਿਸ ਦੌਰਾਨ 262 ਗ੍ਰਿਫ਼ਤਾਰੀਆਂ ਹੋਈਆਂ ਹਨ ਅਤੇ ਪੰਜ ਪਿਸਤੌਲਾਂ ਦੇ ਨਾਲ-ਨਾਲ ਸੱਤ ਜ਼ਿੰਦਾ ਕਾਰਤੂਸ, 2.9 ਕਿਲੋ ਹੈਰੋਇਨ ਅਤੇ 309 ਗ੍ਰਾਮ ਆਈਸੀਈ ਬਰਾਮਦ ਕੀਤੀ ਗਈ।
ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।
ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 528ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 36.8 ਕਿਲੋ ਹੈਰੋਇਨ, 240 ਨਸ਼ੀਲੀਆਂ ਗੋਲੀਆਂ ਅਤੇ 3370 ਰੁਪਏ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ 528 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75,697 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਸੱਤ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।





No comments yet. Be the first to share your thoughts.