· ·
BREAKING
Stay tuned for the latest headlines.
Punjabi Waves PUNJABI WAVES Punjabi News Agency · Global Headlines

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ

Sign in to save

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਕੈਬਨਿਟ ਮੰਤਰੀ ਵੱਲੋਂ ਪੈਸਕੋ ਦੇ 48ਵੇਂ ਸਥਾਪਨਾ ਦਿਵਸ ‘ਤੇ ਵਧਾਈਆਂ

 

ਚੰਡੀਗੜ੍ਹ, 9 ਅਕਤੂਬਰ  ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਅੱਜ ਮਨਾਏ ਜਾ ਰਹੇ 48ਵੇਂ ਸਥਾਪਨਾ ਦਿਵਸ ਮੌਕੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ,10 ਅਕਤੂਬਰ, ਪੈਸਕੋ ਦੇ ਸਮੂਹ ਕਰਮਚਾਰੀਆਂ ਅਤੇ ਮੈਂਬਰਾਂ ਨੂੰ ਤਹਿ ਦਿਲੋਂ ਵਧਾਈਆਂ ਦਿੱਤੀਆਂ।

ਕੈਬਨਿਟ ਮੰਤਰੀ ਨੇ ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ, ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਸੁਮੇਰ ਸਿੰਘ ਗੁਰਜਰ, ਪੈਸਕੋ ਦੇ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾ-ਮੁਕਤ) ਅਤੇ ਕਾਰਪੋਰੇਸ਼ਨ ਦੇ ਸਮੂਹ ਕਰਮਚਾਰੀਆਂ ਵੱਲੋਂ ਸੂਬੇ ਲਈ ਨਿਭਾਈਆਂ ਗਈਆਂ ਸਮਰਪਿਤ ਅਤੇ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ।

ਸ੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੈਸਕੋ ਨੇ ਮਹੱਤਵਪੂਰਨ ਪ੍ਰਗਤੀ ਹਾਸਲ ਕਰਦਿਆਂ ਪਿਛਲੇ ਇੱਕ ਸਾਲ ਦੌਰਾਨ 5,000 ਤੋਂ ਵੱਧ ਨੌਕਰੀਆਂ ਦਿੱਤੀਆਂ।

ਉਨ੍ਹਾਂ ਨੇ ਪੈਸਕੋ ਦੇ ਸਮੂਹ ਮੈਂਬਰਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੈਸਕੋ ਨੂੰ ਮਜ਼ਬੂਤ ਕਰਨ ਅਤੇ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ, ਭਲਾਈ ਅਤੇ ਸਨਮਾਨ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Comments

Leave a Comment

No comments yet. Be the first to share your thoughts.