· ·
BREAKING
Stay tuned for the latest headlines.
Punjabi Waves PUNJABI WAVES Punjabi News Agency · Global Headlines
Punjab

ਕੋਲੰਬੀਆ ਵਿੱਚ 7.4 ਤੀਬਰਤਾ ਦਾ ਭੂਚਾਲ ; ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਮੌਤ

Sign in to save

ਕੋਲੰਬੀਆ ਵਿੱਚ 7.4 ਤੀਬਰਤਾ ਦਾ ਭੂਚਾਲ ; ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਮੌਤ 

ਬੋਗੋਟਾ, 11 ਅਗਸਤ(ਵਿਸ਼ਵ ਵਾਰਤਾ) ਦੱਖਣੀ ਅਮਰੀਕੀ ਦੇਸ਼ ਕੋਲੰਬੀਆ ਵਿੱਚ ਸੋਮਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 7.4 ਮਾਪੀ ਗਈ। 7.4 ਤੀਬਰਤਾ ਦੇ ਸ਼ਕਤੀਸ਼ਾਲੀ ਭੂਚਾਲ ਕਾਰਨ ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਭੂਚਾਲ ਸੋਮਵਾਰ ਨੂੰ ਸਥਾਨਕ ਸਮੇਂ ਅਨੁਸਾਰ ਸਵੇਰੇ 7:00 ਵਜੇ ਦੇ ਕਰੀਬ ਆਇਆ। ਘਬਰਾਏ ਹੋਏ ਵਸਨੀਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ, ਅਤੇ ਕਈ ਇਮਾਰਤਾਂ ਨੂੰ ਖਾਲੀ ਕਰਵਾ ਲਿਆ ਗਿਆ। ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਯੂਨਾਈਟਿਡ ਸਟੇਟਸ ਜੀਓਲੌਜੀਕਲ ਸਰਵੇ (USGS) ਦੇ ਅਨੁਸਾਰ, ਭੂਚਾਲ ਦਾ ਕੇਂਦਰ ਰਾਜਧਾਨੀ ਬੋਗੋਟਾ ਤੋਂ ਲਗਭਗ 400 ਕਿਲੋਮੀਟਰ ਪੱਛਮ ਵਿੱਚ ਪਾਮਾਰ ਖੇਤਰ ਵਿੱਚ ਸੀ। ਭੂਚਾਲ ਦੇ ਝਟਕੇ ਗੁਆਂਢੀ ਦੇਸ਼ਾਂ ਇਕਵਾਡੋਰ ਅਤੇ ਵੈਨੇਜ਼ੁਏਲਾ ਤੱਕ ਦੂਰ-ਦੂਰ ਤੱਕ ਮਹਿਸੂਸ ਕੀਤੇ ਗਏ।

Comments

Leave a Comment

No comments yet. Be the first to share your thoughts.