ਜ਼ਿਲ੍ਹੇ ਭਰ ‘ਚ ਮੇਰਾ ਘਰ, ਮੇਰੇ ਨਾਮ ਸਕੀਮ ਤਹਿਤ 808 ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ
ਦਿਹਾਤੀ ਖੇਤਰ ਦੇ ਲੋਕ ਆਰਥਿਕ ਅਤੇ ਸਮਾਜਿਕ ਤੌਰ ‘ਤੇ ਹੋਣਗੇ ਮਜ਼ਬੂਤ : ਪ੍ਰੋ ਬਲਜਿੰਦਰ ਕੌਰ
ਲਾਲ ਲਕੀਰ ਅੰਦਰ ਆਉਂਦੀਆਂ ਜਾਇਦਾਦਾਂ ਦੇ ਕਾਨੂੰਨੀ ਮਾਲਕੀ ਹੱਕ ਦੇਣਾ ਸਰਕਾਰ ਦਾ ਵਿਸ਼ੇਸ਼ ਉਪਰਾਲਾ : ਬਲਕਾਰ ਸਿੱਧੂ
ਲੋਕ ਆਪਣੀ ਜਾਇਦਾਦ ਦੇ ਮਾਲਕੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਬੈਂਕਾਂ ਤੋਂ ਆਸਾਨੀ ਨਾਲ ਲੈ ਸਕਣਗੇ ਕਰਜ਼ਾ : ਮਾਸਟਰ ਜਗਸੀਰ ਸਿੰਘ
ਬਠਿੰਡਾ, 7 ਅਕਤੂਬਰ : PS CHAUHAN
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ “ਮੇਰਾ ਘਰ, ਮੇਰੇ ਨਾਮ” ਸਕੀਮ ਤਹਿਤ ਜ਼ਿਲ੍ਹਾ ਬਠਿੰਡਾ ਦੇ 5 ਵਿਧਾਨ ਸਭਾ ਹਲਕਿਆਂ ਤਲਵੰਡੀ ਸਾਬੋ, ਰਾਮਪੁਰਾ ਫੂਲ, ਮੌੜ, ਭੁੱਚੋ ਮੰਡੀ ਅਤੇ ਬਠਿੰਡਾ ਦਿਹਾਤੀ ਦੇ ਪੇਂਡੂ ਰਿਹਾਇਸ਼ੀ ਖੇਤਰਾਂ ਵਿੱਚ ਲਾਲ ਲਕੀਰ ਅੰਦਰ ਆਉਂਦੀਆਂ ਜਾਇਦਾਦਾਂ ਦੇ ਕਾਨੂੰਨੀ ਮਾਲਕੀ ਹੱਕ ਦੇਣ ਲਈ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਪ੍ਰਾਪਰਟੀ ਕਾਰਡ ਵੰਡ ਸਮਾਗਮ ਕਰਵਾਏ ਗਏ। ਜਿਸ ਤਹਿਤ 808 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ।
ਇਸ ਤਹਿਤ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਪ੍ਰੋ: ਬਲਜਿੰਦਰ ਕੌਰ ਵੱਲੋਂ ਪਿੰਡ ਸੰਗਤ ਖੁਰਦ ਵਿਖੇ ਕਰਵਾਏ ਗਏ ਸਮਾਗਮ ਦੌਰਾਨ 86 ਲਾਭਪਾਤਰੀਆਂ ਨੂੰ ਲਾਭਪਾਤਰੀਆਂ ਨੂੰ ਕਾਰਡ ਪ੍ਰਦਾਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਪੇਂਡੂ ਖੇਤਰ ਦੇ ਲੋਕਾਂ ਦੇ ਜੀਵਣ ਨੂੰ ਹੋਰ ਉੱਚਾ ਚੁੱਕਣ ਲਈ ਹਰ ਤਰ੍ਹਾਂ ਦੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਲਾਭਪਾਤਰੀਆਂ ਨੂੰ ਮਿਲੇ ਇਨ੍ਹਾਂ ਹੱਕਾਂ ਨਾਲ ਦਿਹਾਤੀ ਖੇਤਰ ਦੇ ਲੋਕ ਹੋਰ ਆਰਥਿਕ ਅਤੇ ਸਮਾਜਿਕ ਤੌਰ ‘ਤੇ ਹੋਰ ਮਜ਼ਬੂਤ ਹੋਣਗੇ।
ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਵਿਧਾਇਕ ਸ੍ਰੀ ਬਲਕਾਰ ਸਿੰਘ ਸਿੱਧੂ ਵੱਲੋਂ ਪਿੰਡ ਬੁਰਜ ਲੱਧਾ ਸਿੰਘ ਵਾਲਾ ਵਿਖੇ ਪ੍ਰੋਗਰਾਮ ਦੌਰਾਨ ਵੰਡੇ ਗਏ 214 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡਾਂ ਦੀ ਵੰਡ ਮੌਕੇ ਸੰਬੋਧਨ ਦੌਰਾਨ ਕਿਹਾ ਕਿ ਪੇਂਡੂ ਖੇਤਰ ਦੇ ਲੋਕਾਂ ਨੂੰ ਲਾਲ ਲਕੀਰ ਅੰਦਰ ਆਉਂਦੀਆਂ ਜਾਇਦਾਦਾਂ ਦੇ ਕਾਨੂੰਨੀ ਮਾਲਕੀ ਹੱਕ ਦੇਣਾ ਪੰਜਾਬ ਸਰਕਾਰ ਦੁਆਰਾ ਦਾ ਵਿਸ਼ੇਸ਼ ਉਪਰਾਲਾ ਹੈ।
ਹਲਕਾ ਭੁੱਚੋ ਮੰਡੀ ਤੋਂ ਵਿਧਾਇਕ ਮਾਸਟਰ ਜਗਸੀਰ ਸਿੰਘ ਵੱਲੋਂ ਪਿੰਡ ਚੱਕ ਫਤਿਹ ਸਿੰਘ ਵਾਲਾ 222 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕ ਇਸ ਆਪਣੀ ਜਾਇਦਾਦ ਦੇ ਮਾਲਕੀ ਦਸਤਾਵੇਜ਼ ਦੀ ਵਰਤੋਂ ਕਰਕੇ ਬੈਂਕਾਂ ਤੋਂ ਅਸਾਨੀ ਨਾਲ ਕਰਜ਼ਾ ਲੈ ਕੇ ਆਪਣਾ ਜੀਵਣ ਸੁਧਾਰ ਸਕਣਗੇ।
ਬਠਿੰਡਾ ਦਿਹਾਤੀ ਤੋਂ ਹਲਕਾ ਇੰਚਾਰਜ ਸ੍ਰੀ ਗੋਪਾਲ ਸਿੰਘ ਵੱਲੋਂ ਪਿੰਡ ਨੰਦਗੜ੍ਹ ਵਿਖੇ 237 ਲਾਭਪਾਤਰੀਆਂ ਨੂੰ ਅਤੇ ਵਿਧਾਨ ਸਭਾ ਹਲਕਾ ਮੌੜ ਵਿਖੇ ਐੱਸ.ਡੀ.ਐਮ. ਮੌੜ ਸ੍ਰੀ ਗੁਰਜਿੰਦਰ ਸਿੰਘ ਵੱਲੋਂ ਪਿੰਡ ਸੁੱਖਾ ਸਿੰਘ ਵਾਲਾ ਵਿਖੇ 49 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ।
ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਫੂਲ ਸ. ਬਲਕਰਨ ਸਿੰਘ ਮਾਹਲ ਅਤੇ ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਮੈਡਮ ਵੀਰਪਾਲ ਕੌਰ ਮੌਜੂਦ ਸਨ।





No comments yet. Be the first to share your thoughts.