· ·
BREAKING
Stay tuned for the latest headlines.
Punjabi Waves PUNJABI WAVES Punjabi News Agency · Global Headlines

ਰੋਸ ਪ੍ਰਦਰਸ਼ਨਾਂ ਦੀ ਲੜੀ ਤਹਿਤ ਬਠਿੰਡਾ ਜ਼ਿਲ੍ਹੇ ਦੇ ਸਰਕਲ ਗੋਨਿਆਣਾ

Sign in to save

 

ਮੁਲਾਜ਼ਮ ਯੂਨੀਅਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਵਿੱਢੇ ਰੋਸ ਪ੍ਰਦਰਸ਼ਨਾਂ ਦੀ ਲੜੀ ਤਹਿਤ ਬਠਿੰਡਾ ਜ਼ਿਲ੍ਹੇ ਦੇ ਸਰਕਲ ਗੋਨਿਆਣਾ ਮੰਡੀ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ਤੇ 16 ਨਵੰਬਰ ਤੋਂ 6 ਦਸੰਬਰ ਤੱਕ ਪੂਰੇ ਪੰਜਾਬ ਵਿਚ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੇ ਪ੍ਰੋਗਰਾਮ ਤਹਿਤ ਕੀਤਾ ਗਿਆ। ਇਸ ਮੌਕੇ ਯੂਨੀਅਨ ਦੀ ਬਠਿੰਡਾ ਜ਼ਿਲ੍ਹਾ ਪ੍ਰਧਾਨ ਗੁਰਮੀਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਦੌਰਾਨ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੇ ਉਨ੍ਹਾਂ ਦਾ ਮਾਣ-ਭੱਤਾ ਦੁੱਗਣਾ ਕੀਤਾ ਜਾਵੇਗਾ, ਪਰ ਸਰਕਾਰ ਦੇ ਕਾਰਜਕਾਲ ਦੌਰਾਨ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਵੱਲੋਂ ਆਂਗਨਵਾੜੀ ਜਥੇਬੰਦੀਆਂ ਨੂੰ ਮਿਲਣ ਲਈ ਵੀ ਸਮਾਂ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਗੁਰਮੀਤ ਕੌਰ ਨੇ ਆਂਗਨਵਾੜੀ ਕੇਂਦਰਾਂ ਵਿਚ ਰਾਸ਼ਨ ਦੀ ਸਪਲਾਈ ਪ੍ਰਾਈਵੇਟ ਕੰਪਨੀਆਂ ਨੂੰ ਸੌਂਪਣ ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਇਸ ਨਾਲ ਰਾਸ਼ਨ ਦੀ ਗੁਣਵੱਤਾ ਨੂੰ ਲੈ ਕੇ ਚਿੰਤਾਵਾਂ ਪੈਦਾ ਹੋ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਪੰਜ ਸਾਲਾਂ ਤੋਂ ਆਂਗਨਵਾੜੀ ਕੇਂਦਰਾਂ ਵਿਚ ਰਾਸ਼ਨ ਦੇ ਨਾਂ ਤੇ ਮਾੜੀ ਗੁਣਵੱਤਾ ਵਾਲਾ ਸਾਮਾਨ ਭੇਜਿਆ ਜਾ ਰਿਹਾ ਹੈ, ਜਦਕਿ ਇਸ ਉਪਰ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਸਿੱਧਾ ਸਬੰਧ ਮਾਵਾਂ ਤੇ ਬੱਚਿਆਂ ਦੀ ਸਿਹਤ ਨਾਲ ਹੈ, ਇਸ ਲਈ ਸਰਕਾਰ ਨੂੰ ਇਸ ਮਾਮਲੇ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕੀਤੇ ਜਾਣ, ਮਾਣ-ਭੱਤਾ ਦੁੱਗਣਾ ਕੀਤਾ ਜਾਵੇ ਅਤੇ ਬਾਕੀ ਸਾਰੀਆਂ ਹੱਕੀ ਮੰਗਾਂ ਨੂੰ ਪ੍ਰਵਾਨ ਕੀਤਾ ਜਾਵੇ। ਜੇਕਰ ਸਰਕਾਰ ਨੇ ਫਿਰ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ 6 ਦਸੰਬਰ ਤੋਂ ਬਾਅਦ ਜਥੇਬੰਦੀ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ। ਇਸ ਮੌਕੇ ਸੁਨੈਨਾ ਗੋਨਿਆਣਾ, ਪੂਜਾ ਖੇੜਾ, ਸਰਬਜੀਤ ਕੌਰ, ਸਲਿੰਦਰ ਕੌਰ, ਆਸ਼ਾ ਰਾਣੀ, ਮੀਨਾ ਰਾਣੀ ਸਮੇਤ ਵੱਡੀ ਗਿਣਤੀ ਵਿਚ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਹਾਜ਼ਰ ਸਨ।

Comments

Leave a Comment

No comments yet. Be the first to share your thoughts.