Australia: ਸੜਕ ਹਾਦਸੇ ‘ਚ ਪੰਜਾਬੀ ਗੱਭਰੂ ਦੀ ਮੌਤ
– ਮਾਪਿਆਂ ਦਾ ਸੀ ਇਕਲੌਤਾ ਪੁੱਤ
– 11 ਸਾਲ ਪਹਿਲਾਂ ਬਿਹਤਰ ਭਵਿੱਖ ਦੀ ਭਾਲ ਵਿੱਚ ਗਿਆ ਸੀ ਆਸਟ੍ਰੇਲੀਆ
ਬਟਾਲਾ, 10 ਅਗਸਤ (ਵਿਸ਼ਵ ਵਾਰਤਾ) – ਆਸਟ੍ਰੇਲੀਆ ਦੇ ਮੈਲਬੋਰਨ ਵਿੱਚ ਵਾਪਰੇ ਦਰਦਨਾਕ ਸੜਕ ਹਾਦਸੇ ਇੱਕ ਪੰਜਾਬੀ ਨੌਵਜਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ 36 ਸਾਲਾ ਸਨੇਹ ਪਾਲ ਸਿੰਘ ਵੱਜੋਂ ਹੋਈ ਹੈ ਜੋ ਕਿ ਬਟਾਲਾ ਦੇ ਅਰਬਨ ਅਸਟੇਟ ਦਾ ਰਹਿਣ ਵਾਲਾ ਸੀ। ਉਹ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ ਅਤੇ ਕਰੀਬ 11 ਸਾਲ ਪਹਿਲਾਂ ਬਿਹਤਰ ਭਵਿੱਖ ਦੀ ਭਾਲ ਵਿੱਚ ਆਸਟ੍ਰੇਲੀਆ ਗਿਆ ਸੀ।
ਜਾਣਕਾਰੀ ਮੁਤਾਬਕ ਸ਼ਨੀਵਾਰ ਨੂੰ ਸਨੇਹ ਪਾਲ ਸਿੰਘ ਦੀ ਕਾਰ ਸੜਕ ਦੇ ਕਿਨਾਰੇ ਖੜ੍ਹੀ ਸੀ। ਇਸ ਦੌਰਾਨ ਪਿੱਛੋਂ ਆ ਰਹੇ ਇੱਕ ਅਣਪਛਾਤੇ ਵਾਹਨ ਨੇ ਉਸ ਦੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਸਨੇਹ ਪਾਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁੱਤਰ ਦੀ ਮੌਤ ਦੀ ਖ਼ਬਰ ਮਿਲਦੇ ਹੀ ਬਟਾਲਾ ਸਥਿਤ ਪਰਿਵਾਰ ਵਿੱਚ ਮਾਤਮ ਛਾ ਗਿਆ। ਮਾਂ-ਬਾਪ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਸਨੇਹ ਪਾਲ ਸਿੰਘ ਦੀ ਮ੍ਰਿਤਕ ਦੇਹ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਸਹਿਯੋਗ ਦੀ ਅਪੀਲ ਕੀਤੀ ਹੈ, ਤਾਂ ਜੋ ਉਸ ਦਾ ਅੰਤਿਮ ਸਸਕਾਰ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਕੀਤਾ ਜਾ ਸਕੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://Punjabi Waves.in/





No comments yet. Be the first to share your thoughts.