Fatehgarh Sahib : ਰੋਜ਼ਾ ਸ਼ਰੀਫ਼ ਦੇ ਸਾਲਾਨਾ ਉਰਸ ਦੀ ਅੱਜ ਹੋਵੇਗੀ ਸ਼ੁਰੂਆਤ ; ਪਾਕਿਸਤਾਨ ਤੋਂ ਆਉਣ ਵਾਲਾ ਜੱਥਾ ਉਰਸ ਵਿੱਚ ਨਹੀਂ ਹੋ ਸਕੇਗਾ ਸ਼ਾਮਲ
ਚੰਡੀਗੜ੍ਹ, 11ਅਗਸਤ (ਵਿਸ਼ਵ ਵਾਰਤਾ) ਰੋਜ਼ਾ ਸ਼ਰੀਫ਼ ਫ਼ਤਿਹਗੜ੍ਹ ਸਾਹਿਬ ਵਿਖੇ ਸਾਲਾਨਾ ਉਰਸ 11 ਅਗਸਤ ਤੋਂ 13 ਬੜੀ ਅਗਸਤ ਤੱਕ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਸ਼ਰਧਾਲੂਆਂ ਦੀ ਸੁਰੱਖਿਆ ਦੇ ਨਾਲ-ਨਾਲ ਮੈਡੀਕਲ ਟੀਮਾਂ, ਨਿਰਵਿਘਨ ਬਿਜਲੀ ਅਤੇ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ। ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਆਉਣ ਵਾਲੀ ਸੰਗਤ ਨੂੰ ਕੋਈ ਮੁਸ਼ਕਿਲ ਨਾ ਆਵੇ।
ਰੋਜ਼ਾ ਸ਼ਰੀਫ਼ ਦੇ ਖ਼ਲੀਫ਼ਾ ਨੇ ਦੱਸਿਆ ਕਿ ਦੂਰ-ਦੁਰਾਡੇ ਤੋਂ ਆਉਣ ਵਾਲੀਆਂ ਸੰਗਤਾਂ ਦੀ ਰਿਹਾਇਸ਼, ਠਹਿਰਨ ਅਤੇ 24 ਘੰਟੇ ਲੰਗਰ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਹਾਲਾਂਕਿ ਇਸ ਵਾਰ ਪਾਕਿਸਤਾਨ ਤੋਂ ਆਉਣ ਵਾਲਾ ਜੱਥਾ ਉਰਸ ਵਿੱਚ ਸ਼ਾਮਲ ਨਹੀਂ ਹੋ ਸਕੇਗਾ। ਇਸ ਦੇ ਬਾਵਜੂਦ ਸਥਾਨਕ ਅਤੇ ਹੋਰਨਾਂ ਰਾਜਾਂ ਤੋਂ ਪਹੁੰਚ ਰਹੀਆਂ ਸੰਗਤਾਂ ਪੂਰੀ ਸ਼ਰਧਾ ਨਾਲ ਸਮਾਗਮ ਵਿੱਚ ਹਿੱਸਾ ਲੈ ਰਹੀਆਂ ਹਨ।





No comments yet. Be the first to share your thoughts.