· ·
BREAKING
Stay tuned for the latest headlines.
Punjabi Waves PUNJABI WAVES Punjabi News Agency · Global Headlines
Sports

IPL ਕ੍ਰਿਕਟਰ ਅਭਿਸ਼ੇਕ ਪੋਰੇਲ ਗ੍ਰਿਫ਼ਤਾਰ

Sign in to save

IPL ਕ੍ਰਿਕਟਰ ਅਭਿਸ਼ੇਕ ਪੋਰੇਲ ਗ੍ਰਿਫ਼ਤਾਰ

– ਲੱਗੇ ਗੰਭੀਰ ਇਲਜ਼ਾਮ

ਨਵੀ ਦਿੱਲੀ, 11 ਅਗਸਤ 2026 (ਵਿਸ਼ਵ ਵਾਰਤਾ) – ਦਿੱਲੀ ਕੈਪੀਟਲਜ਼ ਦੇ ਵਿਕਟਕੀਪਰ-ਬੱਲੇਬਾਜ਼ ਅਭਿਸ਼ੇਕ ਪੋਰੇਲ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਦਿੱਲੀ ਕੈਪੀਟਲਜ਼ ਲਈ ਆਈ.ਪੀ.ਐਲ. ਵਿੱਚ ਖੇਡਣ ਵਾਲੇ ਬੰਗਾਲ ਦੇ ਕ੍ਰਿਕਟਰ ਅਭਿਸ਼ੇਕ ਪੋਰੇਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਕਾਰਵਾਈ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸੰਬੰਧ ਬਣਾਉਣ ਦੇ ਦੋਸ਼ ਨਾਲ ਜੁੜੇ ਮਾਮਲੇ ਵਿੱਚ ਹੋਈ ਹੈ।

ਇੱਕ ਮੈਡੀਕਲ ਵਿਦਿਆਰਥਣ ਨੇ ਅਭਿਸ਼ੇਕ ‘ਤੇ ਵਿਆਹ ਦਾ ਝਾਂਸਾ ਦੇ ਕੇ ਜਬਰ-ਜ਼ਨਾਹ ਕਰਨ ਦੇ ਨਾਲ-ਨਾਲ ਕੁੱਟਮਾਰ ਅਤੇ ਅਪਰਾਧਿਕ ਧਮਕੀ ਦੇਣ ਦਾ ਦੋਸ਼ ਲਗਾਇਆ ਹੈ। ਪੁਲਿਸ ਮੁਤਾਬਕ, ਕ੍ਰਿਕਟਰ ਨੂੰ ਦਮ ਦਮ ਥਾਣਾ ਖੇਤਰ ਸਥਿਤ ਇਮਾਮੀ ਸਿਟੀ ਤੋਂ ਗ੍ਰਿਫ਼ਤਾਰ ਕੀਤਾ ਗਿਆ।

ਮਹਿਲਾ ਨੇ ਦੋਸ਼ ਲਗਾਇਆ ਕਿ ਅਭਿਸ਼ੇਕ ਪੋਰੇਲ ਨੇ ਵਿਆਹ ਦਾ ਵਾਅਦਾ ਕਰਕੇ ਉਸ ਨਾਲ ਸਰੀਰਕ ਸੰਬੰਧ ਬਣਾਏ। ਸ਼ਿਕਾਇਤ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਪੋਰੇਲ ਨੇ ਦੋਵਾਂ ਦੇ ਨਿੱਜੀ ਪਲਾਂ ਨੂੰ ਰਿਕਾਰਡ ਕੀਤਾ ਸੀ। ਇਸ ਮਾਮਲੇ ਵਿੱਚ ਕਲਕੱਤਾ ਹਾਈ ਕੋਰਟ ਨੇ ਪੁਲਿਸ ਨੂੰ ਕ੍ਰਿਕਟਰ ਨੂੰ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਪੋਰੇਲ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਅਧਿਕਾਰੀਆਂ ਦੇ ਮੁਤਾਬਕ, ਸ਼ਿਕਾਇਤ ਮਿਲਣ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ। ਦੂਜੇ ਪਾਸੇ, ਅਭਿਸ਼ੇਕ ਪੋਰੇਲ ਨੇ ਆਪਣੇ ਉੱਪਰ ਲੱਗੇ ਦੋਸ਼ਾਂ ਤੋਂ ਸਿਰੇ ਤੋਂ ਨਕਾਰਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://Punjabi Waves.in/

Comments

Leave a Comment

No comments yet. Be the first to share your thoughts.