RG ਕਰ ਰੇਪ – ਮਰਡਰ ਕੇਸ ‘ਚ ਸ਼ੁਭੇਂਦੂ ਸਰਕਾਰ ਦਾ ਵੱਡਾ ਫ਼ੈਸਲਾ
– ਨਵੇਂ ਸਿਰੇ ਤੋਂ ਹੋਵੇਗੀ ਜਾਂਚ
ਨਵੀ ਦਿੱਲੀ, 9 ਅਗਸਤ (ਵਿਸ਼ਵ ਵਾਰਤਾ) : ਕੋਲਕਾਤਾ ਦੇ ਆਰ.ਜੀ. ਕਰ ਮੈਡੀਕਲ ਕਾਲਜ ਵਿੱਚ 9 ਅਗਸਤ 2024 ਦੀ ਰਾਤ 31 ਸਾਲਾ ਟ੍ਰੇਨੀ ਮਹਿਲਾ ਡਾਕਟਰ ਨਾਲ ਜਬਰ-ਜਨਾਹ ਅਤੇ ਬੇਰਹਿਮੀ ਨਾਲ ਕੀਤੇ ਕਤਲ ਦੇ ਮਾਮਲੇ ਵਿੱਚ ਸ਼ੁਭੇਂਦੂ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਮੁੱਖ ਮੰਤਰੀ ਨੇ ਇਸ ਮਾਮਲੇ ਵਿੱਚ ਨਵੇਂ ਸਿਰੇ ਤੋਂ ਜਾਂਚ ਕਰਨ ਦਾ ਐਲਾਨ ਕੀਤਾ ਹੈ।
ਸ਼ੁਭੇਂਦੂ ਅਧਿਕਾਰੀ ਨੇ ਕਿਹਾ ਕਿ ਸਰਕਾਰ ਨੇ ਇਹ ਫ਼ੈਸਲਾ ਮ੍ਰਿਤਕ ਡਾਕਟਰ ਦੀ ਮਾਂ ਦੇ ਬੇਨਤੀ ‘ਤੇ ਲਿਆ ਹੈ, ਜੋ ਹੁਣ ਭਾਜਪਾ ਦੀ ਵਿਧਾਇਕਾ ਹਨ। ਉਨ੍ਹਾਂ ਨੇ ਕਿਹਾ, “ਰਤਨਾ ਦੇਬਨਾਥ ਨੇ ਮੈਨੂੰ ਪੱਤਰ ਲਿਖ ਕੇ ਮਾਮਲੇ ਦੀ ਨਵੇਂ ਸਿਰੇ ਤੋਂ ਜਾਂਚ ਦੀ ਮੰਗ ਕੀਤੀ ਸੀ। ਮੁੱਖ ਸਕੱਤਰ ਅਤੇ ਮਾਹਰਾਂ ਦੀ ਟੀਮ ਨਾਲ ਵਿਸਥਾਰਤ ਚਰਚਾ ਤੋਂ ਬਾਅਦ, ਮੈਂ ਵਿਸ਼ੇਸ਼ ਕਮਿਸ਼ਨ ਐਕਟ, 1952 ਦੇ ਤਹਿਤ ਨਵੇਂ ਸਿਰੇ ਤੋਂ ਜਾਂਚ ਦਾ ਐਲਾਨ ਕਰ ਰਿਹਾ ਹਾਂ।”
ਉਨ੍ਹਾਂ ਦੋਸ਼ ਲਗਾਇਆ ਕਿ ਇਸ ਮਾਮਲੇ ਵਿੱਚ ਪੁਲਿਸ ਆਪਣੀ ਡਿਊਟੀ ਨਿਭਾਉਣ ਵਿੱਚ ਨਾਕਾਮ ਰਹੀ। ਉਨ੍ਹਾਂ ਨੇ ਮਹਿਲਾ ਡਾਕਟਰ ਦੇ ਅੰਤਿਮ ਸਸਕਾਰ ਵਿੱਚ ਕਥਿਤ ਲਾਪਰਵਾਹੀ ਦੀ ਵੱਖਰੇ ਤੌਰ ‘ਤੇ ਜਾਂਚ ਦੇ ਵੀ ਹੁਕਮ ਦਿੱਤੇ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://Punjabi Waves.in/





No comments yet. Be the first to share your thoughts.