ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ
ਪੰਜਾਬ ਵਿੱਚ SIR ਦੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਹੋਈ ਪੂਰੀ – ਅਕਾਲੀ ਦਲ
ਚੰਡੀਗੜ੍ਹ, 5 ਅਕਤੂਬਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿੱਚ ਵਿਸ਼ੇਸ਼ ਸੁਧਾਈ (SIR – Special Summary Revision) ਪ੍ਰਕਿਰਿਆ ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ (CEO) ਅਨਿੰਦਿਤਾ ਮਿੱਤਰਾ ਦੀ ਸ਼ਲਾਘਾ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਦੇਸ਼ ਭਰ ਵਿੱਚ SIR ਨੂੰ ਲੈ ਕੇ ਕਈ ਸਵਾਲ ਚੁੱਕੇ ਗਏ ਹਨ ਤੇ ਕਈ ਥਾਂਵਾਂ ਤੇ ਪ੍ਰਦਰਸ਼ਨ ਵੀ ਕੀਤੇ ਗਏ। ਇੱਥੋਂ ਤੱਕ ਕਿ ਚੀਫ ਇਲੈਕਸ਼ਨ ਕਮਿਸ਼ਨਰ ਨੂੰ ਬਰਖ਼ਾਸਤ ਕਰਨ ਦੀ ਮੰਗ ਵੀ ਕੀਤੀ ਗਈ।
ਇਸ ਸਭ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ SIR ਪ੍ਰਕਿਰਿਆ ਨੂੰ ਲੈ ਕੇ ਸੰਤੁਸ਼ਟੀ ਜ਼ਾਹਰ ਕੀਤੀ ਹੈ। ਅਕਾਲੀ ਦਲ ਨੇ ਕਿਹਾ ਕਿ ਪੰਜਾਬ ਵਿੱਚ ਬਿਲਕੁਲ ਸਹੀ ਢੰਗ ਨਾਲ ਇਹ ਪ੍ਰਕਿਰਿਆ ਪੂਰੀ ਹੋਈ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ CEO ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਭਰੋਸੇ ਵਿੱਚ ਲੈ ਕੇ ਇਸ ਵੋਟਰ ਸੂਚੀਆਂ ਦੀ ਸੁਧਾਈ (SIR) ਦੇ ਕੰਮ ਨੂੰ ਬਹੁਤ ਹੀ ਵਧੀਆ ਤਰੀਕੇ ਨਾਲ ਪੂਰਾ ਕੀਤਾ ਹੈ। ਅਕਾਲੀ ਦਲ ਅਨੁਸਾਰ ਇਸ ਪਾਰਦਰਸ਼ੀ ਪ੍ਰਕਿਰਿਆ ਕਾਰਨ ਸੂਬੇ ਵਿੱਚ ਕਿਤੇ ਵੀ ਕੋਈ ਵੱਡਾ ਇਤਰਾਜ਼ ਦੇਖਣ ਨੂੰ ਨਹੀਂ ਮਿਲਿਆ। ਉਹਨਾਂ ਨੇ ਕਿਹਾ ਕਿ SIR ਨੂੰ ਲੈ ਕੇ ਪੰਜਾਬ ਵਿੱਚ ਕਿਤੇ ਕੋਈ ਸ਼ਿਕਾਇਤ ਨਹੀਂ ਆਈ ਹੈ।
ਮੀਡੀਆ ਨਾਲ ਗੱਲ ਕਰਦਿਆਂ ਚੀਮਾ ਨੇ ਇਹ ਵੀ ਜ਼ਿਕਰ ਕੀਤਾ ਕਿ ਪੱਛਮੀ ਬੰਗਾਲ ਵਿੱਚ ਜ਼ਰੂਰ ਕੁਝ ਸ਼ਿਕਾਇਤਾਂ ਸਾਹਮਣੇ ਆਈਆਂ ਹਨ। ਪਰ ਇਸ ਤੋਂ ਬਾਅਦ ਤਾਮਿਲਨਾਡੂ ਤੇ ਕੇਰਲ ਵਿੱਚ ਚੋਣਾਂ ਹੋਈਆਂ ਹਨ, ਜਿੱਥੇ SIR ਨੂੰ ਲੈ ਕੇ ਕੋਈ ਸ਼ਿਕਾਇਤ ਨਹੀਂ ਮਿਲੀ ਹੈ।




No comments yet. Be the first to share your thoughts.