SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ; 6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ , ਜਗਦੀਸ਼ ਭੋਲਾ ਵੀ ਨਹੀਂ ਪਹੁੰਚੇ
ਚੰਡੀਗੜ੍ਹ, 5 ਅਕਤੂਬਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਡਰੱਗ ਮਾਮਲੇ ਵਿੱਚ ਪੁੱਛਗਿੱਛ ਲਈ ਵਿਸ਼ੇਸ਼ ਜਾਂਚ ਟੀਮ (SIT) ਦੇ ਸਾਹਮਣੇ ਪੇਸ਼ ਨਹੀਂ ਹੋਏ। ਹਾਲਾਂਕਿ ਉਨ੍ਹਾਂ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਸਨ, ਪਰ ਉਨ੍ਹਾਂ ਵੱਲੋਂ ਸਿਰਫ ਵਕੀਲ ਪਹੁੰਚੇ ਹਨ।
ਇਹ ਮਾਮਲਾ ਲਗਭਗ 6,000 ਕਰੋੜ ਰੁਪਏ ਦੇ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਜੁੜਿਆ ਹੋਇਆ ਹੈ। ਇਸ ਮਾਮਲੇ ਵਿੱਚ ਬਰਖ਼ਾਸਤ ਡੀਐਸਪੀ ਜਗਦੀਸ਼ ਸਿੰਘ ਭੋਲਾ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਗਿਆ ਹੈ। SIT ਦੀ ਜਾਂਚ ਵਿੱਚ ਪੁਰਾਣੇ ਬਿਆਨਾਂ, ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਕਥਿਤ ਵਿੱਤੀ ਲੈਣ-ਦੇਣ ਅਤੇ ਮਾਮਲੇ ਦੇ ਵੱਖ-ਵੱਖ ਪਹਿਲੂਆਂ ਦੀ ਪੜਤਾਲ ਸ਼ਾਮਲ ਹੈ। ਨਸ਼ਾ ਤਸਕਰੀ ਦੇ ਰੈਕੇਟ ਦੀ ਜਾਂਚ ਵਿੱਚ ਭੋਲਾ ਦਾ ਨਾਂ ਵੀ ਜੁੜਿਆ ਹੋਇਆ ਹੈ।




No comments yet. Be the first to share your thoughts.